ਮਾਲੇਰਕੋਟਲਾ, 31 ਦਸੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਬੀਤੇ ਦਿਨੀ ਪੰਜਾਬ ਸਰਕਾਰ ਵੱਲੋਂ ਸਾਲ 2018 ਦੌਰਾਨ ਕੀਤੀਆਂ ਜਾਣ ਵਾਲੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ।ਜਿਸ ਵਿੱਚ ਮੁਸਲਿਮ ਭਾਈਚਾਰੇ ਨਾਲ ਸਬੰਧ ਰੱਖਣ ਵਾਲੀ
ਈਦ-ਉਲ-ਅਜਹਾ ਦੀ ਛੁੱਟੀ ਨੂੰ ਗਜਟਿਡ ਛੁੱਟੀਆਂ ਦੀ ਸੂਚੀ ਵਿੱਚੋਂ ਬਾਹਰ ਕੱਢ ਦਿੱਤਾ ਗਿਆ ਹੈ, ਜੋ ਕਿ ਮੁਸਲਿਮ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਇੱਕ ਕੋਸ਼ਿਸ਼ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਪ੍ਰਬੰਧਕ ਕਮੇਟੀ ਈਦਗਾਹ ਮਾਲੇਰਕੋਟਲਾ ਦੇ ਪ੍ਰਧਾਨ ਮੁਹੰਮਦ ਨਾਸਰ ਨੇ ਕਿਹਾ ਕਿ ਈਦ ਉਲ ਅਜਹਾ ਦੀ ਛੁੱਟੀ ਘੱਟ ਗਿਣਤੀ ਮੁਸਲਿਮ ਭਾਈਚਾਰੇ ਨਾਲ ਸਬੰਧਿਤ ਬਹੁਤ ਹੀ ਮਹੱਤਵਪੂਰਨ ਛੁੱਟੀ ਹੈ ਜੋ ਕਿ ਕੇਂਦਰ ਸਰਕਾਰ ਵੱਲੋਂ ਕੀਤੀਆਂ ਜਾਣ ਵਾਲੀਆਂ ਛੁੱਟੀਆਂ ਵਿੱਚ ਸ਼ਾਮਲ ਹੈ।ਉਨ੍ਹਾਂ ਅੱਗੇ ਕਿਹਾ ਕਿ ਜਿਸ ਤਰ੍ਹਾਂ ਜਥੇਦਾਰ ਸ੍ਰੀ ਆਕਲ ਤਖਤ ਸਾਹਿਬ ਦੇ ਕਹਿਣ `ਤੇ ਪੰਜਾਬ ਸਰਕਾਰ ਨੇ ਸਿੱਖ ਧਰਮ ਨਾਲ ਰੱਦ ਕੀਤੀਆਂ ਛੁੱਟੀਆਂ ਤੇ ਨਜ਼ਰਸਾਨੀ ਕੀਤੀ ਹੈ ਅਤੇ ਤਿੰਨ ਛੁੱਟੀਆਂ ਬਾਹਲ ਕਰ ਦਿੱਤੀਆਂ ਗਈਆਂ ਹਨ।ਉਸੇ ਤਰਜ਼ `ਤੇ ਈਦ-ਉਲ-ਅਜਹਾ ਦੀ ਛੁੱਟੀ ਨੂੰ ਵੀ ਗਜ਼ਟਿਡ ਛੁੱਟੀਆਂ ਦੀ ਲਿਸਟ ਵਿੱਚ ਦੁਬਾਰਾ ਸ਼ਾਮਿਲ ਕੀਤਾ ਜਾਵੇ ਤਾਂ ਕਿ ਮੁਸਲਮਾਨ ਭਾਈਚਾਰੇ ਦੀਆਂ ਭਾਵਨਾਵਾਂ ਸ਼ਾਂਤ ਹੋ ਸਕਣ।ਨਾਸਰ ਨੇ ਜੋਰ ਦੇ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਇਸ ਸਬੰਧ ‘ਚ ਜਲਦੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media