ਅੰਮ੍ਰਿਤਸਰ, 1 ਜਨਵਰੀ (ਪੰਜਾਬ ਪਸੋਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ
ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਜੱਥੇ ਵਿਚ ਜਾਣ ਵਾਲੇ ਚਾਹਵਾਨ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਕਮੇਟੀ ਤੋਂ ਤਸਦੀਕ ਕਰਵਾ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 10 ਜਨਵਰੀ 2018 ਤੀਕ ਜਮ੍ਹਾਂ ਕਰਵਾ ਸਕਦੇ ਹਨ।
ਉਨਾਂ ਕਿਹਾ ਕਿ ਪਾਕਿਸਤਾਨ ਸਥਿਤ ਗੁਰਧਾਮਾਂ ਨਾਲ ਸਿੱਖ ਜਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੋਈਆਂ ਹਨ ਅਤੇ ਹਰੇਕ ਸਿੱਖ ਉਥੋਂ ਦੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਨ ਲਈ ਲੋਚਦਾ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਆਪਣੇ ਪਾਸਪੋਰਟ ਦੇ ਨਾਲ-ਨਾਲ ਸ਼ਨਾਖਤੀ ਸਬੂਤ ਵਜੋਂ ਪਾਸਪੋਰਟ ਅਕਾਰ ਦੀਆਂ ਫੋਟੋਆਂ, ਅਧਾਰ ਕਾਰਡ, ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਭੇਜੀਆਂ ਜਾਣ ਅਤੇ ਪਾਸਪੋਰਟ ਦੀ ਮਿਆਦ ਵੀ ਘੱਟੋ-ਘੱਟ 13-10-2018 ਤੀਕ ਹੋਣੀ ਚਾਹੀਦੀ ਹੈ।ਚਾਹਵਾਨ ਵਿਅਕਤੀ ਮੁਕੰਮਲ ਤੇ ਦਰੁੱਸਤ ਵੇਰਵੇ ਭੇਜਣ ਤਾਂ ਜੋ ਵੱਧ-ਵੱਧ ਤੋਂ ਵੀਜ਼ੇ ਲਗਵਾਏ ਜਾ ਸਕਣ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਰਧਾਲੂਆਂ ਦੀਆਂ ਅਰਜ਼ੀਆਂ ‘ਤੇ ਸਿਫਾਰਸ਼ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਹੈ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media