ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਪਣੇ ਨਾਨ ਟੀਚਿੰਗ ਕਰਮਚਾਰੀਆਂ ਨੂੰ ਨਵੇਂ
ਸਾਲ ਦਾ ਤੋਹਫਾ ਦਿੰਦੇ ਹੋਏ ਕਲਰਕ-ਕਮ ਜੂਨੀਅਰ ਡਾਟਾ ਐਂਟਰੀ ਓਪਰੇਟਰਜ਼ ਦੀ ਅਸਾਮੀ ‘ਤੇ ਲੰਮੇ ਸਮੇਂ ਤੋਂ ਕੰਮ ਕਰ ਰਹੇ ਸਨ, ਨੂੰ ਜੂਨੀਅਰ ਸਹਾਇਕ ਦੇ ਅਹੁੱਦੇ ‘ਤੇ ਨਾਮਜ਼ੱਦ ਕੀਤਾ ਹੈ।ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੂਨੀਅਰ ਸਹਾਇਕ ਦੇ ਅਹੁਦੇ ‘ਤੇ ਕੁੱਲ 68 ਕਰਮਚਾਰੀਆਂ ਨੂੰ ਉਨ੍ਹਾਂ ਦੀ ਬਣਦੀ ਮਿਤੀ ਤੋਂ ਨਾਮਜ਼ੱਦ ਕੀਤਾ ਗਿਆ ਹੈ।ਇਸ ਦਾ ਇਨ੍ਹਾਂ ਸਾਰੇ ਕਰਮਚਾਰੀਆਂ ਨੂੰ ਵਿੱਤੀ ਲਾਭ ਵੀ ਹੋਵੇਗਾ।ਇਸ ਸਬੰਧੀ ਕਰਮਚਾਰੀਆਂ ਵਿਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ ਅਤੇ ਉਨ੍ਹਾਂ ਨੇ ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਦਾ ਧੰਨਵਾਦ ਕੀਤਾ ਹੈ।
Check Also
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚੇ ਤੇ ਪੁਲਿਸ ਵਿਭਾਗ ਵਿੱਚਕਾਰ ਅਹਿਮ ਰਿਵਿਊ ਮੀਟਿੰਗ
ਅੰਮ੍ਰਿਤਸਰ, 26 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁਧ” ਮੁਹਿੰਮ ਤਹਿਤ ਨਸ਼ਾ …
Punjab Post Daily Online Newspaper & Print Media