Thursday, March 12, 2026

ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੀ ਨਵੀਂ ਬਾਡੀ ਸਬੰਧੀ ਸੀਨੀਅਰ ਆਗੂਆਂ ਦੀ ਮੀਟਿੰਗ

ਅੰਮ੍ਰਿਤਸਰ,  2 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਮੌਜੂਦਾ ਕਾਂਗਰਸ PPN0201201807ਸਰਕਾਰ ’ਤੇ ਲੋਕਾਂ ਦੀਆਂ ਜੇਬਾਂ ’ਤੇ ਸਿੱਧਾ ਡਾਕਾ ਮਾਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਦੀ ਨਾ ਨੀਅਤ ਅਤੇ ਨਾ ਹੀ ਨੀਤੀ ਅੱਛੀ ਹੈ।ਉਹਨਾਂ ਕਿਹਾ ਕਿ ਸਰਕਾਰ ਪ੍ਰਤੀ ਲੋਕਾਂ ਦਾ ਮੋਹ ਤੇਜ਼ੀ ਨਾਲ ਭੰਗ ਹੋ ਰਿਹਾ ਹੈ ਹੋਣ ਦਾ ਜ਼ਿਕਰ ਕਰਦਿਆਂ ਅਕਾਲੀ ਵਰਕਰਾਂ ਨੂੰ 2019 ਦੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਲਈ ਹੁਣ ਤੋਂ ਹੀ ਕਮਰਕੱਸਾ ਕਰ ਲੈਣ ਲਈ ਕਿਹਾ।
ਮਜੀਠੀਆ ਅੱਜ ਇਥੇ ਜ਼ਿਲਾ ਪ੍ਰਧਾਨ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਵਲੋਂ ਅਕਾਲੀ ਦਲ ਅੰਮ੍ਰਿਤਸਰ ਦਿਹਾਤੀ ਦੀ ਨਵੀਂ ਬਾਡੀ ਪ੍ਰਤੀ ਵਿਚਾਰਾਂ ਕਰਨ ਲਈ ਸੀਨੀਅਰ ਆਗੂਆਂ ਦੀ ਬੁਲਾਈ ਗਈ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।ਉਹਨਾਂ ਕਿਹਾ ਕਿ ਨਸ਼ਿਆਂ ਨੂੰ ਲੈ ਕੇ ਅਕਾਲੀ ਆਗੂਆਂ ’ਤੇ ਝੂਠਾ ਦੋਸ਼ ਲਾਇਆ ਜਾਂਦਾ ਰਿਹਾ ਅਤੇ ਵਿਰੋਧੀ ਧਿਰ ਦਾ ਨੇਤਾ ਅਤੇ ਅਰਵਿੰਦ ਕੇਜਰੀਵਾਲ ਦਾ ਚਹੇਤਾ ਸੁਖਪਾਲ ਸਿੰਘ ਖਹਿਰਾ ਨਸ਼ਿਆਂ ਦੇ ਮਾਮਲੇ ’ਚ ਅਦਾਲਤ ਵਲੋਂ ਦੋਸ਼ੀ ਮੰਨਦਿਆਂ ਜਾਰੀ ਵਾਰੰਟ ਤੋਂ ਭੱਜ ਰਿਹਾ ਹੈ।ਉਹਨਾਂ ਕਿਹਾ ਕਿ ਕਾਂਗਰਸ ਦੇ ਲਾਰਿਆਂ ਦਾ ਖਮਿਆਜ਼ਾ ਲੋਕ ਭੁਗਤ ਰਹੇ ਹਨ।
ਮਜੀਠੀਆ ਨੇ ਕਿਹਾ ਕਿ ਹੋਸ਼ ਅਤੇ ਜੋਸ਼ ਦੇ ਤਜੱਰਬਿਆਂ ਨੂੰ ਇਕਠਿਆਂ ਕਰ ਕੇ ਜ਼ਿਲਾ ਜਥੇਬੰਦੀ ਦਾ ਨਵਾਂ ਸਰੂਪ ਤਿਆਰ ਕੀਤਾ ਜਾਵੇਗਾ।ਜਿਸ ਵਿੱਚ ਬੇਦਾਗ, ਮਿਹਨਤੀ ਵਰਕਰਾਂ ਅਤੇ ਟਕਸਾਲੀ ਅਕਾਲੀ ਵਰਕਰਾਂ ਨੂੰ ਮਾਣ ਦਿੰਦਿਆਂ ਨੁਮਾਇੰਦਗੀ ਦਿੱਤੀ ਜਾਵੇਗੀ।ਉਹਨਾਂ ਪਾਰਟੀ ’ਚ ਬੋਗਸ ਭਰਤੀ ਤੋਂ ਪ੍ਰਹੇਜ਼ ਕਰਨ ਅਤੇ ਧੜੇਬੰਦੀ ਤੋਂ ਉਪਰ ਉਠ ਕੇ ਲੋਕ ਮਸਲਿਆਂ ਲਈ ਸੰਘਰਸ਼ ਕਰਨ ਦਾ ਸੱਦਾ ਦਿੱਤਾ।ਉਹਨਾਂ ਕਿਹਾ ਕਿ ਕਿਸੇ ਵੀ ਪਾਰਟੀ ਵਰਕਰ ਨਾਲ ਧੱਕਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਹਨਾਂ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਪ੍ਰਧਾਨ ਅਕਾਲੀ ਦਲ ਵੱਲੋਂ ਹਰ ਪਿੰਡ ਪੱਧਰ ’ਤੇ 10-10 ਮਰਜੀਵੜੇ ਤਿਆਰ ਕਰਨ ਬਾਰੇ ਕੀਤੀ ਹਦਾਇਤ ਨੂੰ ਸਜ਼ੀਦਗੀ ਨਾਲ ਲੈਣ ਲਈ ਕਿਹਾ।ਉਹਨਾਂ ਵਲੋਂ ਕਾਰਪੋਰੇਸ਼ਨ ਚੋਣਾਂ ’ਚ ਅਕਾਲੀ ਦਲ ਵਲੋਂ ਦਿਖਾਈ ਕਾਰਗੁਜ਼ਾਰੀ ’ਤੇ ਤਸੱਲੀ ਪ੍ਰਗਟ ਕੀਤਾ।ਜ਼ਿਲਾ ਪ੍ਰਧਾਨ ਵੀਰ ਸਿੰਘ ਲੋਪੋਕੇ ਨੇ ਮੁੜ ਜ਼ਿਲਾ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਦਿਆਂ ਉਹਨਾਂ ’ਤੇ ਭਰੋਸਾ ਪ੍ਰਗਟਾਉਣ ਲਈ ਪਾਰਟੀ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਪਾਰਟੀ ਦੀ ਆਸ ’ਤੇ ਖਰਾ ਉਤਰਣ ਦੀ ਪੂਰੀ ਕੋਸ਼ਿਸ਼ ਕਰੇਗਾ।
ਇਸ ਮੌਕੇ ਸਾਬਕਾ ਸੰਸਦ ਰਾਜ ਮਹਿੰਦਰ ਸਿੰਘ ਮਜੀਠਾ, ਹਰਮੀਤ ਸਿੰਘ ਸੰਧੂ, ਮਲਕੀਅਤ ਸਿੰਘ ਏ. ਆਰ, ਦਲਬੀਰ ਸਿੰਘ ਵੇਰਕਾ, ਮਨਜੀਤ ਸਿੰਘ ਮੰਨਾ, ਰਵਿੰਦਰ ਸਿੰਘ ਬ੍ਰਹਮਪੁਰਾ (ਸਾਰੇ ਸਾਬਕਾ ਵਿਧਾਇਕ), ਗੁਰਪ੍ਰਤਾਪ ਸਿੰਘ ਟਿੱਕਾ ਪ੍ਰਧਾਨ ਸ਼ਹਿਰੀ ਜਥਾ, ਰਜਿੰਦਰ ਮੋਹਨ ਛੀਨਾ, ਭਾਈ ਰਜਿੰਦਰ ਸਿੰਘ ਮਹਿਤਾ, ਤਲਬੀਰ ਸਿੰਘ ਗਿੱਲ, ਰਵੀਕਰਨ ਸਿੰਘ ਕਾਹਲੋਂ ਪ੍ਰਧਾਨ ਯੂਥ ਅਕਾਲੀ ਦਲ, ਰਾਣਾ ਰਣਬੀਰ ਸਿੰਘ ਲੋਪੋਕੇ, ਜਥੇ: ਰਵੇਲ ਸਿੰਘ ਚੇਅਰਮੈਨ, ਅਜੈਬੀਰਪਾਲ ਸਿੰਘ ਰੰਧਾਵਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੁਰਜੀਤ ਸਿੰਘ ਭਿਟੇਵਡ, ਮੇਜਰ ਸ਼ਿਵੀ, ਹਰਜਾਪ ਸਿੰਘ ਸੁਲਤਾਨਵਿੰਡ, ਬੀਬੀ ਕਿਰਨਜੋਤ ਕੌਰ, ਬੀਬੀ ਵਜਿੰਦਰ ਕੌਰ ਵੇਰਕਾ, ਬੀਬੀ ਬਲਵਿੰਦਰ ਕੌਰ, ਬੀਬੀ ਰਾਜਵਿੰਦਰ ਕੌਰ, ਗੁਰਪ੍ਰੀਤ ਸਿੰਘ ਰੰਧਾਵਾ, ਅਮਰਪ੍ਰੀਤ ਸਿੰਘ ਅੰਮੂ ਗੁੰਮਟਾਲਾ, ਅਨਵਰ ਮਸੀਹ, ਅਮਰਬੀਰ ਸਿੰਘ ਢੋਟ, ਸੁਰਜੀਤ ਸਿੰਘ ਪਹਿਲਵਾਨ, ਨਰਿੰਦਰ ਬਹਿਲ ਪ੍ਰਧਾਨ ਆੜਤੀ ਐਸੋ:, ਸਰਬਜੀਤ ਸਿੰਘ ਲੋਧੀ ਨੰਗਲ, ਸਰਬਜੀਤ ਸਿੰਘ ਸਪਾਰੀਵਿੰਡ, ਹਰਜੀਤ ਸਿੰਘ ਵਰਨਾਲੀ, ਆਰ.ਸੀ ਯਾਦਵ, ਰਾਜਵਿੰਦਰ ਰਾਜਾ ਲਦੇਹ, ਸਵਿੰਦਰ ਝੰਜੋਟੀ, ਦਲੀਪ ਸਿੰਘ ਭਬੀਰਾ, ਡਾ: ਸ਼ਰਨਜੀਤ ਸਿੰਘ ਲੋਪੋਕੇ, ਸੁੱਚਾ ਸਿੰਘ ਲੋਪੋਕੇ, ਜਗੀਰ ਸਿੰਘ ਲੋਪੋਕੇ, ਪਰਮਜੀਤ ਸਿੰਘ ਡਲੇਕੇ, ਕੁਲਦੀਪ ਸਿੰਘ ਔਲਖ, ਗੁਰਮੀਤ ਸਿੰਘ ਭਿੰਡੀ ਔਲਖ, ਡਾ: ਗੁਰਿੰਦਰ ਛੀਨਾ, ਕੰਵਲਪ੍ਰੀਤ ਸਿੰਘ ਕਾਕੀ, ਸੰਦੀਪ ਲੋਪੋਕੇ, ਗੁਰਜੀਤ ਸਿੰਘ ਭਨੋਟ ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ।

Check Also

ਦਲਿਤ ਵਰਗ ਦੀਆਂ ਇਸਤਰੀਆਂ ਨੂੰ ਹਰ ਮਹੀਨੇ 1500 ਤੇ ਜਰਨਲ ਵਰਗ ਨੂੰ ਮਿਲੇਗੀ 1000 ਰੁਪਏ ਸਨਮਾਨ ਰਾਸ਼ੀ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 11 ਮਾਰਚ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਪੰਜਾਬ ਸਰਕਾਰ ਵੱਲੋਂ …

Leave a Reply