Sunday, June 28, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੈਨੇਡਾ ਦੇ ਐਮ.ਪੀ ਪੀ.ਪੈਟਰਿਕ ਬਰਾਊਨ

ਅੰਮ੍ਰਿਤਸਰ, 2 ਜਨਵਰੀ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਓਨਟਾਰੀਓ ਕੈਨੇਡਾ ਵਿਚ ਵਿਰੋਧੀ ਧਿਰ ਦੇ ਨੇਤਾ ਐਮ.ਪੀ ਪੀ.ਪੈਟਰਿਕ ਬਰਾਊਨ ਅੱਜ ਸਚਖੰਡ ਸ੍ਰੀ PPN0201201811ਹਰਿਮੰਦਰ ਸਾਹਿਬ ਨਤਮਸਤਕ ਹੋਏ।ਜਿੰਨਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।ਉਨ੍ਹਾਂ ਨੂੰ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸਕੱਤਰ ਅਵਤਾਰ ਸਿੰਘ ਸੈਂਪਲਾ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਸਾਂਝੇ ਤੌਰ ’ਤੇ ਦਿੱਤਾ।ਉਹ ਆਪਣੀ ਭਾਰਤ ਫੇਰੀ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਲਈ ਪਹੁੰਚੇ ਹੋਏ ਸਨ।
ਉਨ੍ਹਾਂ ਕਿਹਾ ਕਿ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸ਼ਾਂਤੀ ਪ੍ਰਾਪਤ ਹੋਈ ਹੈ।ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਇਸ ਪਾਵਨ ਅਸਥਾਨ ਦੇ ਦਰਸ਼ਨ ਕਰ ਚੁੱਕੇ ਹਨ।ਉਨ੍ਹਾਂ ਨੇ ਕੈਨੇਡਾ ਦੀ ਤਰੱਕੀ ਲਈ ਪੰਜਾਬੀਆਂ ਅਤੇ ਖ਼ਾਸਕਰ ਸਿੱਖਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ।ਇਸ ਮੌਕੇ ਐਡੀਸ਼ਨਲ ਮੈਨੇਜਰ ਇਕਬਾਲ ਸਿੰਘ ਮੁਖੀ ਤੇ ਸੁਖਰਾਜ ਸਿੰਘ, ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਸਰਤਾਜ ਸਿੰਘ, ਸਰਬਜੀਤ ਸਿੰਘ, ਭਗਵੰਤਪਾਲ ਸਿੰਘ ਸੱਚਰ, ਸਵਿੰਦਰ ਸਿੰਘ ਕੱਥੂਨੰਗਲ ਆਦਿ ਹਾਜ਼ਰ ਸਨ।

Check Also

ਸਿਹਤ ਵਿਭਾਗ ਵੱਲੋਂ ਪਲਸ ਪੋਲੀਓ ਮੁਹਿੰਮ ਦੀ ਸ਼ੁਰੂੂਆਤ

ਨੰਨ੍ਹੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾ ਕੇ ਕੀਤਾ ਆਗਾਜ਼ ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) …

Leave a Reply