ਪਠਾਨਕੋਟ, 2 ਜਨਵਰੀ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦੇਣ ਅਤੇ
ਪਰਾਲੀ ਨਾ ਸਾੜਣ ਬਾਰੇ ਮਤੇ ਪਾਉਣ ਵਾਲੀਆਂ ਪੰਚਾਇਤਾਂ ਦਾ ਜ਼ਿਲਾ ਪੱਧਰੀ ਸਨਮਾਨ ਸਮਾਰੋਹ 3 ਜਨਵਰੀ 2018 ਨੂੰ ਇੰਦਰਾ ਕਾਲੋਨੀ ਸਥਿਤ ਖੇਤੀਬਾੜੀ ਦਫਤਰ ਵਿਖੇ ਸੇਵੇਰ 11.00 ਵਜੇ ਕਰਵਾਇਆ ਜਾ ਰਿਹਾ ਹੈ।ਜਿਸ ਦੇ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਹੋਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਇੰਦਰਜੀਤ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰਾਂ ਇਸ ਸਾਲ ਵੀ ਸਮੂਹ ਕਿਸਾਨਾਂ ਦੇ ਸਹਿਯੋਗ ਨਾਲ ਜ਼ਿਲਾ ਪਠਾਨਕੋਟ ਨੂੰ ਪੰਜਾਬ ਵਿੱਚ ਸਭ ਤੋਂ ਘੱਟ ਪ੍ਰਦੂਸ਼ਿਤ ਜ਼ਿਲਾ ਬਨਾਉਣ ਵਿੱਚ ਕਾਮਯਾਬ ਰਹੇ ਹਾਂ।ਉਨਾਂ ਕਿਹਾ ਕਿ ਜ਼ਿਲੇ ਦੀਆਂ 50 ਤੋਂ ਵੱਧ ਪੰਚਾਇਤਾਂ ਨੇ ਬਕਾਇਦਾ ਮਤੇ ਪਾ ਕੇ ਪਿੰਡਾਂ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਬਾਰੇ ਕਿਸਾਨਾਂ ਨੂੰ ਪ੍ਰੇੇਰਤ ਕਰਨ ਵਿੱਚ ਮਦਦ ਕੀਤੀ ਹੈ।ਉਨਾਂ ਕਿਹਾ ਕਿ 3 ਜਨਵਰੀ ਨੂੰ ਵਿਸ਼ੇਸ਼ ਸਮਾਰੋਹ ਦੌਰਾਨ ਮਤੇ ਪਾ ਕੇ ਝੋਨੇ ਦੀ ਪਰਾਲੀ ਨਾ ਸਾੜਣ ਵਾਲੀਆਂ ਪੰਚਾਇਤਾਂ ਨੂੰ ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਵਲੋਂ ਸਨਮਾਨਿਤ ਕੀਤਾ ਜਾਵੇਗਾ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media