ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਬੀਤੇ ਦਿਨੀ ਸੋਸ਼ਲ ਮੀਡੀਆ `ਤੇ ਵਾਇਰਲ ਹੋਈ
ਇਤਰਾਜ਼ਯੋਗ ਵੀਡੀਓ ਤੋਂ ਬਾਅਦ ਅੱਜ ਉਨਾਂ ਦੇ ਸਪੁੱਤਰ ਇੰਦਰਪ੍ਰੀਤ ਸਿੰਘ ਚੱਢਾ ਵਲੋਂ ਬਾਅਦ ਦੁਪਹਿਰ ਆਪਣੇ ਸਿਰ ਵਿਚ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਏ ਜਾਣ ਦੀ ਖਬਰ ਹੈ।ਮਿਲੀ ਜਾਣਕਾਰੀ ਅਨੁਸਾਰ ਇੰਦਰਪ੍ਰੀਤ ਸਿੰੰਘ ਚੱਢਾ ਨੂੰ ਤਕਰੀਬਨ 2.00 ਵਜੇ ਉਸ ਦੇ ਪਰਿਵਾਰ ਵਲੋਂ ਸਥਾਨਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।ਜਿਕਰਯੋਗ ਹੈ ਕਿ ਪੁਲਿਸ ਵਲੋਂ ਪਿਤਾ ਪੁੱਤਰ ਖਿਲਾਫ ਦਰਜ ਕੀਤੇ ਗਏ ਮਾਮਲੇ ਤਹਿਤ ਕੱਲ ਹੀ ਪ੍ਰਧਾਨ ਚਰਨਜੀਤ ਸਿੰਘ ਚੱਢਾ ਖਿਲ਼ਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਸੀ, ਜਦਕਿ ਇੰਦਰਪ੍ਰੀਤ ਸਿੰਘ ਚੱਢਾ ਪੁਲਿਸ ਜਾਂਚ ਵਿੱਚ ਸ਼ਾਮਲ ਹੋਏ ਸਨ।
Check Also
`ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਕੈਬਨਿਟ ਮੰਤਰੀ ਈ.ਟੀ.ਓ ਨੇ ਲਾਲ ਡੋਰੇ ਅਧੀਨ ਆਉਂਦੀਆਂ ਜਾਇਦਾਦਾਂ ਦੇ ਮਾਲਕਾਂ ਨੂੰ ਵੰਡੇ ਮਾਲਕੀ ਕਾਰਡ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ) – ‘ਮੇਰਾ ਘਰ ਮੇਰਾ ਮਾਣ’ ਯੋਜਨਾ ਤਹਿਤ ਲੋਕ ਨਿਰਮਾਣ ਮੰਤਰੀ …
Punjab Post Daily Online Newspaper & Print Media