ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸਾਹਿਤ, ਸਮਾਜ ਅਤੇ ਸਿਰਜਣਾ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਜਨਵਾਦੀ ਲੇਖਕ ਸੰਘ
ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਵਲੋਂ ਸਥਾਨਕ ਸਾਹਿਤ ਸਭਾਵਾਂ ਦੇ ਸਹਿਯੋਗ ਨਾਲ ਪ੍ਰਿੰਸੀਪਲ ਸੇਵਾ ਸਿੰਘ ਕੌੜਾ ਦੀ ਬਹੁ-ਚਰਚਿਤ ਸਭਿਆਚਾਰਕ ਪੁਸਤਕ `ਵਿਸਰ ਰਹੇ ਪੰਜਾਬੀ ਅਖਾਣ` `ਤੇ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ।
ਕੇਂਦਰੀ ਸਭਾ ਦੇ ਮੀਤ ਪ੍ਰਧਾਨ ਦੀਪ ਦਵਿੰਦਰ ਸਿੰਘ, ਸ਼ਾਇਰ ਦੇਵ ਦਰਦ ਅਤੇ ਸ਼ੈਲਿੰਦਰਜੀਤ ਸਿੰਘ ਰਾਜਨ ਵੱਲੋਂ ਮਿਲੀ ਸੂਚਨਾ ਮੁਤਾਬਿਕ ਕਥਾਕਾਰ ਤਲਵਿੰਦਰ ਸਿੰਘ ਦੀ ਨਿੱਘੀ ਯਾਦ ਨੂੰ ਸਮਰਪਿਤ ਕਰਵਾਏ ਜਾ ਰਹੇ ਸਾਹਿਤਕ ਸਮਾਗਮਾਂ ਦੀ ਲੜੀ ਤਹਿਤ 6 ਜਨਵਰੀ ਸ਼ਨੀਵਾਰ ਦੁਪਹਿਰ 12:00 ਵਜੇ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿੱਚ ਹੋਣ ਵਾਲੀ ਇਸ ਸਾਹਿਤਕ ਵਿਚਾਰ ਚਰਚਾ ਵਿੱਚ ਪ੍ਰਮੁੱਖ ਪ੍ਰਸ਼ਾਸ਼ਨਿਕ ਅਧਿਕਾਰੀ ਬਖਤਾਵਰ ਸਿੰਘ ਮੁੱਖ ਮਹਿਮਾਨ ਹੋਣਗੇ ਜਦਕਿ ਪ੍ਰਸਿੱਧ ਗਜ਼ਲਗੋ ਤਰਸੇਮ ਨੂਰ ਅਤੇ ਐਸ.ਨਸੀਮ ਵਿਸ਼ੇਸ਼ ਮਹਿਮਾਨ ਹੋਣਗੇ।ਡਾ. ਜੋਗਿੰਦਰ ਕੈਰੋਂ, ਡਾ. ਧਰਮ ਸਿੰਘ, ਡਾ. ਇਕਬਾਲ ਕੌਰ ਸੌਂਧ, ਡਾ. ਬਲਜੀਤ ਕੌਰ ਰਿਆੜ ਅਤੇ ਡਾ. ਹੀਰਾ ਸਿੰਘ ਚਰਚਾ ਅਧੀਨ ਪੁਸਤਕ ਉਪਰ ਵਿਧਵਤਾ ਭਰਪੂਰ ਵਿਚਾਰ ਚਰਚਾ ਕਰਨਗੇ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media