ਨਵੀਂ ਦਿੱਲੀ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ
ਦਰਜ ਗੁਰੂ ਸਾਹਿਬਾਨ ਅਤੇ ਹੋਰ ਭਗਤਾਂ, ਸੰਤਾਂ, ਪੀਰਾਂ-ਫਕੀਰਾਂ ਤੇ ਗੁਰੂ ਘਰ ਦੇ ਸੇਵਕਾਂ ਦੀਆਂ ਬਾਣੀਆਂ ਦੀ ਭਾਵ-ਅਰਥਾਂ ਤੇ ਵਿਆਖਿਆ ਰਾਹੀਂ, ਉਨ੍ਹਾਂ ਦੇ ਮਨੁਖਾ ਜੀਵਨ ਵਿੱਚ ਮਹਤੱਵ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਹੋਈ ਲੜੀ ਅਧੀਨ 5 ਜਨਵਰੀ, ਸ਼ੁਕਰਵਾਰ ਤੋਂ 7 ਜਨਵਰੀ, ਐਤਵਾਰ ਤੱਕ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਗਿਆਨੀ ਨਿਸ਼ਾਨ ਸਿੰਘ (ਹੈਡ ਗ੍ਰੰਥੀ ਬੀੜ ਬਾਬਾ ਬੁਢਾ ਜੀ ਝਬਾਲ) ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵਲੋਂ ਉਚਾਰੀ ਬਾਣੀ ‘ਮਹਲਾ 5 ਗਾਥਾ’ ਦੀ ਕੱਥਾ ਭਾਵ-ਅਰਥਾਂ ਤੇ ਵਿਆਖਿਆ ਸਹਿਤ ਕਰਨਗੇ।ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ ਨੇ ਦਸਿਆ ਕਿ ਇਸ ਕਥਾ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਹਮੇਸ਼ਾਂ ਵਾਂਗ ਸਵੇਰੇ 7.30 ਤੋਂ 8.30 ਵਜੇ ਤੱਕ ਚੜ੍ਹਦੀਕਲਾ ਟਾਈਮ ਟੀ.ਵੀ ’ਤੇ ਹੋਵੇਗਾ।
Check Also
ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ
ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …
Punjab Post Daily Online Newspaper & Print Media