ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧਨਿ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ ਤੇਗ  ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੀ ਦੇਖ-ਰੇਖ ’ਚ ਸਮਾਗਮ ਆਯੋਜਿਤ ਕੀਤਾ ਗਿਆ।ਨਵੇਂ ਸਾਲ ਨੂੰ ਸਮਰਪਿਤ ਆਯੋਜਿਤ ਇਸ ਪ੍ਰੋਗਰਾਮ ’ਚ ਬੱਚਿਆਂ ਦੀ ਬਜ਼ੁੱਰਗਾਂ ਪ੍ਰਤੀ ਜ਼ਿੰਮੇਵਾਰੀਆਂ ਨਿਭਾਉਣ, ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਵੱਧ ਰਹੇ ਨਸ਼ਿਆਂ ਨੂੰ ਠੱਲ੍ਹ ਪਾਉਣਾ ਵਿਸ਼ੇਸ਼ ਚਰਚਾ ਦਾ ਵਿਸ਼ਾ ਰਿਹਾ।
ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਪ੍ਰਿੰਸੀਪਲ ਨਾਨਕ ਸਿੰਘ ਦੀ ਦੇਖ-ਰੇਖ ’ਚ ਸਮਾਗਮ ਆਯੋਜਿਤ ਕੀਤਾ ਗਿਆ।ਨਵੇਂ ਸਾਲ ਨੂੰ ਸਮਰਪਿਤ ਆਯੋਜਿਤ ਇਸ ਪ੍ਰੋਗਰਾਮ ’ਚ ਬੱਚਿਆਂ ਦੀ ਬਜ਼ੁੱਰਗਾਂ ਪ੍ਰਤੀ ਜ਼ਿੰਮੇਵਾਰੀਆਂ ਨਿਭਾਉਣ, ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਵੱਧ ਰਹੇ ਨਸ਼ਿਆਂ ਨੂੰ ਠੱਲ੍ਹ ਪਾਉਣਾ ਵਿਸ਼ੇਸ਼ ਚਰਚਾ ਦਾ ਵਿਸ਼ਾ ਰਿਹਾ।
ਇਸ ਮੌਕੇ ਪ੍ਰਿੰ: ਨਾਨਕ ਸਿੰਘ ਨੇ ਆਪਣੇ ਭਾਸ਼ਣ ’ਚ ਨਵੇਂ ਦੀ ਮੁਬਾਰਕਬਾਦ ਦਿੰਦਿਆ ਕਿਹਾ ਕਿ ਅੱਜ ਸਮਾਂ ਬੜੀ ਰਫ਼ਤਾਰ ਨਾਲ ਅੱਗੇ ਵਧ ਰਿਹਾ ਹੈ ਅਤੇ ਇਸਦੇ ਨਾਲ ਹੀ ਸਮਾਜਿਕ ਕੁਰੀਤੀਆਂ ਜਿਵੇਂ ਵਡੇਰਿਆਂ ਦਾ ਨਿਰਾਦਰ, ਔਰਤਾਂ ਤੇ ਅੱਤਿਆਚਾਰ ਅਤੇ ਨਸ਼ਿਆਂ ਦਾ ਵੱਧਣਾ ਇਸ ਵੇਲੇ ਚਰਮ ਸੀਮਾ ’ਤੇ ਹੈ।ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅਜਿਹੀਆਂ ਬੁਰਾਈਆਂ ਨੂੰ ਠੱਲ੍ਹ ਪਾਉਣ ਲਈ ਜੇਕਰ ਉਹ ਅਗਾਂਹ ਆਉਣਗੇ ਤਾਂ ਹੀ ਸਾਡਾ ਦੇਸ਼ ਖੁਸ਼ਹਾਲ ਤੇ ਤਰੱਕੀ ਦੀਆਂ ਰਾਹਾਂ ਵੱਲ ਵੱਧ ਸਕੇਗਾ ਤੇ ਇਸ ਕਾਰਜ ਨੂੰ ਸਫ਼ਲ ਬਣਾਉਣ ਲਈ ਵੱਡੇ ਪੱਧਰ ’ਤੇ ਲੋਕਾਂ ਨੂੰ ਜਾਗ੍ਰਿਤ ਕਰਨ ਲਈ ਜਾਗਰੂਕਤਾ ਲਹਿਰ ਦਾ ਅਗਾਜ਼ ਕਰਕੇ ਸਮਾਜ ’ਚ ਬਦਲਾਅ ਲਈ ਤੱਤਪਰ ਰਹਿਣ।
ਕਾਲਜ ਪ੍ਰੋਗਰਾਮ ਮੌਕੇ ਉਨ੍ਹਾਂ ਬੀਤੇ ਸਾਲ ਨੂੰ ਅਲਵਿਦਾ ਕਹਿੰਦਿਆਂ ਅਤੇ ਨਵੇਂ ਸਾਲ ਦਾ ਸਵਾਗਤ ਕਰਦਿਆਂ ਸਮੂਹ ਸਟਾਫ਼ ਨਾਲ ਕੇਕ ਕੱਟ ਕੇ ਜਸ਼ਨ ਵੀ ਮਨਾਇਆ ਅਤੇ ਭਵਿੱਖ ’ਚ ਵਿੱਦਿਅਕ ਪੱਖੋਂ ਵਿਦਿਆਰਥਣਾਂ ਦੀ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਸਰਗਰਮੀਆਂ ’ਚ ਵਧੀਆ ਉਪਲਬੱਧੀਆਂ ਦੀ ਕਾਮਨਾ ਵੀ ਕੀਤੀ।ਇਸ ਮੌਕੇ ਸੱਭਿਆਚਾਰਕ ਪ੍ਰੋਗਰਾਮ ਨੇ ਵੀ ਖੂਬ ਰੰਗ ਬੰਨ੍ਹਿਆ।ਇਸ ਮੌਕੇ ਕਾਲਜ ਦੇ ਮੋਹਿੰਦਰ ਸਿੰਘ ਤੇ ਇਲਾਵਾ ਹੋਰ ਸਟਾਫ਼, ਵਿਦਿਆਰਥਣਾਂ ਮੌਜ਼ੂਦ ਸਨ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
 Punjab Post Daily Online Newspaper & Print Media
Punjab Post Daily Online Newspaper & Print Media
				 
			 
			 
						
					 
						
					 
						
					