ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਮਨਜੀਤ ਸਿੰਘ) ਡਾਇਰੈਕਟਰ ਡੇਅਰੀ ਵਿਕਾਸ ਪੰਜਾਬ ਵਲੋਂ ਪੜੇ ਲਿਖੇ ਬੇਰੁਜਗਾਰ ਵਿਅਕਤੀਆਂ ਨੂੰ ਸਵੈ ਰੁਜ਼ਗਾਰ
ਸਕੀਮ ਅਧੀਨ ਇਕ 15 ਦਿਨਾਂ ਡੇਅਰੀ ਵਿਕਾਸ ਸਿਲਖਾਈ ਕੋਰਸ ਚਲਾਇਆ ਜਾ ਰਿਹਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜੋਗਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਨੇ ਦੱਸਿਆ ਕਿ ਇਸ ਕੋਰਸ ਨੂੰ ਕਰਨ ਲਈ ਕੋਈ ਵੀ ਲੜਕਾ ਜਾਂ ਲੜਕੀ ਜਿਸ ਦੀ ਉਮਰ ਘੱਟੋ ਘੱਟ 18 ਸਾਲ ਦੀ ਹੋਵੇ ਅਤੇ ਵੱਧ ਤੋਂ ਵੱਧ 50 ਸਾਲ, 5ਵੀਂ ਪਾਸ, ਬੇਰੁਜਗਾਰ ਅਤੇ ਪੇਂਡੂ ਇਲਾਕੇ ਨਾਲ ਸਬੰਧ ਰੱਖਦਾ ਹੋਵੇ ਭਾਗ ਲੈ ਸਕਦਾ ਹੈ।ਉਨਾਂ ਕਿਹਾ ਕਿ ਇਹ ਟ੍ਰੇਨਿੰਗ ਕੋਰਸ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ 8 ਜਨਵਰੀ ਤੋਂ ਚਲਾਇਆ ਜਾਵੇਗਾ।ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਡੇਅਰੀ ਫਾਰਮਿੰਗ ਦੀ ਟ੍ਰੇਨਿੰਗ ਕਰਨ ਲਈ ਆਖਰੀ ਮਿਤੀ 5-1-2018 ਹੈ।ਉਨਾਂ ਕਿਹਾ ਇਸ ਕੋਰਸ ਲਈ ਚਾਹਵਾਨ ਵਿਅਕਤੀ ਦਫਤਰ ਡਿਪਟੀ ਡਾਇਰੈਕਟਰ ਜਿਲਾ ਅੰਮਿ੍ਰਤਸਰ ਵਿਖੇ ਆਪਣੇ ਨਾਲ 5ਵੀਂ ਜਾਂ 8ਵੀਂ ਦਾ ਸਰਟੀਫਿਕੇਟ, ਰਿਹਾਇਸ਼ੀ ਸਬੂਤ, ਅਧਾਰ ਕਾਰਡ ਅਤੇ ਇਕ ਪਾਸਪੋਰਟ ਸਾਈਜ ਫੋਟੋ ਲੈ ਕੇ ਟ੍ਰੇਨਿੰਗ ਲਈ ਅਵੇਦਨ ਕਰ ਸਕਦਾ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ
ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media