ਪਠਾਨਕੋਟ, 3 ਜਨਵਰੀ (ਪੰਜਾਬ ਪੋਸਟ ਬਿਊਰੋ) ਸਥਾਨਕ ਦਫਤਰ ਸਿਵਲ ਸਰਜਨ ਵਖੇ ਨਵੇਂ ਸਾਲ ਦੇ ਆਗਮਨ ਅਤੇ ਸਰਬਤ ਦੇ ਭਲੇ ਲਈ ਹਸਪਤਾਲ ਦੇ
ਸਾਰੇ ਸਟਾਫ ਵਲੋਂ ਨਵੇਂ ਸਾਲ ਦੀ ਖੁਸ਼ੀ ਵਿਚ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ।ਇਸ ਮੌਕੇ ਸਿਵਲ ਸਰਜਨ ਪਠਾਨਕੋਟ ਡਾ. ਨਰੇਸ਼ ਕਾਂਸਰਾ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ।ਉਨਾਂ ਹਾਜ਼ਰ ਸਮੂਹ ਸਟਾਫ ਨੂੰ ਨਵੇਂ ਸਾਲ ਤੋਂ ਹੋਰ ਬਹਿਤਰ ਸਿਹਤ ਸੇਵਾਵਾਂ ਦੇਣ, ਮਰੀਜਾਂ ਅਤੇ ਹੋਰਨਾਂ ਲੋਕਾਂ ਨਾਲ ਚੰਗਾ ਵਿਹਵਾਰ ਕਰਨ ਅਤੇ ਹਰ ਕੰਮ ਨੂੰ ਜਿੰਮੇਵਾਰੀ ਅਤੇ ਇਮਾਨਦਾਰੀ ਨਾਲ ਕਰਨ ਲਈ ਕਿਹਾ, ਕਿਉਂਕਿ ਮਾਨਵਤਾ ਦੀ ਸੇਵਾ ਹੀ ਪਰਮੇਸ਼ਰ ਦੀ ਸੇਵਾ ਹੈ। ਇਸ ਸਮਾਗਮ ਵਿੱਚ ਸਹਾਇਕ ਸਿਵਲ ਸਰਜਨ ਡਾ. ਅਦਿੱਤੀ ਸਲਾਰੀਆ, ਜ਼ਿਲਾ ਸਿਹਤ ਅਫਸਰ ਡਾ. ਤਰਸੇਮ ਸਿੰਘ, ਜ਼ਿਲਾ ਟੀਕਾਕਰਨ ਅਫਸਰ ਡਾ.ਕਿਰਨ ਬਾਲਾ, ਡਿਪਟੀ ਮੈਡੀਕਲ ਕਮੀਸ਼ਨਰ ਡਾ. ਅਰੁਣ ਸੋਹਲ, ਜ਼ਿਲਾ ਪਰਿਵਾਰ ਭਲਾਈ ਅਫਸਰ ਡਾ. ਰਾਕੇਸ਼ ਸਰਪਾਲ, ਜ਼ਿਲਾ ਐਪੀਡਮੋਲੋਜਿਸਟ ਡਾ. ਸੁਨੀਤਾ ਸ਼ਰਮਾ, ਸੀਨੀਅਰ ਮੈਡੀਕਲ ਅਫਸਰ ਪਠਾਨਕੋਟ ਡਾ. ਭੁਪਿੰਦਰ ਸਿੰਘ, ਡੀ.ਡੀ.ਐਚ.ੳ ਡਾ. ਡੋਲੀ ਅਗਰਵਾਲ, ਮੈਡੀਕਲ ਅਫਸਰ ਡਾ. ਐਮ.ਐਲ. ਅੱਤਰੀ, ਡਾ. ਪ੍ਰਿਅੰਕਾ, ਜ਼ਿਲਾ ਆਰ.ਬੀ.ਐਸ.ਕੇ ਮੈਨੇਜਰ ਪੰਕਜ ਕੁਮਾਰ, ਜ਼ਿਲਾ ਬੀ.ਸੀ.ਸੀ ਅਮਨਦੀਪ ਸਿੰਘ ਅਤੇ ਸਮੂਹ ਸਟਾਫ ਦਫਤਰ ਸਿਵਲ ਸਰਜਨ ਅਤੇ ਸਿਵਲ ਹਸਪਤਾਲ ਹਾਜਰ ਸੀ ।
Check Also
ਖਾਲਸਾ ਕਾਲਜ ਵਿਖੇ ‘ਐਨ.ਪੀ.ਟੀ.ਈ.ਐਲ ਜਾਗਰੂਕਤਾ ਵਰਕਸ਼ਾਪ’ ਕਰਵਾਈ ਗਈ
ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵੱਲੋਂ ਆਈ.ਆਈ.ਟੀ ਕਾਨਪੁਰ ਦੇ ਸਹਿਯੋਗ ਨਾਲ …
Punjab Post Daily Online Newspaper & Print Media