Friday, March 27, 2026

ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਨਾਲ ਕੀਤਾ ਨਵੇਂ ਸਾਲ ਦਾ ਸ਼ੁਭਆਰੰਭ

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਵੱਲੋਂ ਅਧਿਕਾਰੀਆਂ ਨੂੰ ਸਿਰੋਪੇ ਭੇਂਟ
ਪਠਾਨਕੋਟ, 1 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲਾ ਪਠਾਨਕੋਟ ਦੇ ਜ਼ਿਲਾ ਪ੍ਰਬੰਧਕੀ ਕੰਪਲੈੈਕਸ ਮਲਿਕਪੁਰ ਵਿਖੇ ਸਾਲ 2018 ਦੇ ਆਰੰਭ ’ਤੇ ਨਵੇਂ ਸਾਲ ਨੂੰ PPN0301201816ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਅਧੀਨ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਡੀ.ਸੀ ਕੰਪਾਉਂਡ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਸਮੇਂ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਅਸ਼ੋਕ ਕੁਮਾਰ ਸਹਾਇਕ ਕਮਿਸ਼ਨਰ ਜਨਰਲ, ਡਾ. ਅਮਿਤ ਮਹਾਜਨ ਐਸ.ਡੀ.ਐਮ. ਪਠਾਨਕੋਟ, ਨਿਧੀ ਕਲੋਤਰਾ ਐਸ.ਡੀ.ਐਮ ਧਾਰ ਕਲਾ, ਪਰਮਪ੍ਰੀਤ ਸਿੰਘ ਗੋਰਾਇਆ ਤਹਿਸੀਲਦਾਰ ਪਠਾਨਕੋਟ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸ਼ਰ ਪਠਾਨਕੋਟ, ਸਰਬਜੀਤ ਸਿੰੰਘ ਤਹਿਸੀਲਦਾਰ ਚੋਣਾਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਸ੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ ਪਾਏ ਗਏ ਅਤੇ ਅਰਦਾਸ ਕੀਤੀ ਗਈ। ਗੁਰਦੀਪ ਸਿੰਘ ਗੁਲਾਟੀ ਮੁੱਖ ਪ੍ਰਬੰਧਕ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਮੀਰਪੁਰ ਕਾਲੋਨੀ ਪਠਾਨਕੋਟ ਵਲੋਂ ਅਧਿਕਾਰੀਆਂ ਨੂੰ ਸਿਰੋਪੇ ਭੇਂਟ ਕੀਤੇ ਗਏ। ਆਪਣੇ ਸੰਬੋਧਨ `ਚ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਕਿਹਾ ਕਿ ਸਟਾਫ ਵਲੋਂ ਜੋ ਪਿਛਲੇ ਸਾਲ ਦੀ ਤਰਾਂ ਉਪਰਾਲਾ ਕੀਤਾ ਗਿਆ ਹੈ, ਉਹ ਪ੍ਰਸੰਸਾਯੋਗ ਹੈ। ਉਨਾਂ ਨੇ ਸਾਰੇ ਕਰਮਚਾਰੀਆਂ ਨੂੰ ਕਿਹਾ ਕਿ ਇਸ ਨਵੇਂ ਸਾਲ ਦੋਰਾਨ ਸਾਰੇ ਕਰਮਚਾਰੀ ਆਪਣੇ ਆਪ ਨਾਲ ਇਕ ਵਾਅਦਾ ਕਰਨ ਕਿ ਸਾਰੇ ਦਿਨ ਦਫਤਰੀ ਕੰਮਕਾਜ ਦੇ ਨਾਲ ਸਾਰੇ ਦਿਨ ਵਿੱਚ ਇਕ ਕੰਮ ਮਾਨਵਤਾ ਦੀ ਸੇਵਾ ਲਈ ਜਰੂਰ ਕਰਨ ਦਾ ਪ੍ਰਣ ਲੈਣ ਜੋ ਕਾਰਜ ਪ੍ਰਣਾਲੀ ਵਿੱਚ ਹੋਰ ਵੀ ਸੁਧਾਰ ਕੀਤਾ ਜਾ ਸਕੇ।ਗੁਰੂ ਕੇ ਅਟੁੱਟ ਲੰਗਰ ਵੀ ਚਲਾਏ ਗਏ।

Check Also

ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ

ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …

Leave a Reply