ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਟੀ ਪੁਲਿਸ ਵੱਲੋਂ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ ਸਪੁੱਤਰ ਇੰਦਰਪ੍ਰੀਤ
ਸਿੰਘ ਚੱਢਾ ਵੱਲੋਂ ਗੋਲੀ ਮਾਰ ਕੇ ਕੀਤੀ ਗਈ ਆਤਮ ਹੱਤਿਆ ਦੇ ਮਾਮਲੇ ਵਿੱਚ ਇੰਦਰਪ੍ਰੀਤ ਦੇ ਬੇਟੇ ਪ੍ਰਭਪ੍ਰੀਤ ਸਿੰਘ ਦੀ ਸਿ਼ਕਾਇਤ ਅਤੇ ਕਾਰ ਵਿੱਚੋਂ ਮਿਲੇ ਖੁੱਦਕੁਸ਼ੀ ਨੋਟ ਦੇ ਅਧਾਰ `ਤੇ ਆਈ.ਪੀ.ਸੀ ਦੀ ਧਾਰਾ 306 ਅਤੇ 120-ਬੀ ਤਹਿਤ 11 ਖਿਲਾਫ ਮਾਮਲਾ ਦਰਜ਼ ਕੀਤਾ ਗਿਆ ਹੈ।ਜਿੰਨ੍ਹਾਂ 11 ਵਿਅਕਤੀਆਂ ਵਿੱਰੁਧ ਕੇਸ ਦਰਜ਼ ਕੀਤਾ ਗਿਆ ਹੈ, ਉਨ੍ਹਾਂ ਵਿੱਚ ਚੀਫ ਖਾਲਸਾ ਦੀਵਾਨ ਦੇ ਸਕੂਲ ਦੀ ਉਹ ਪ੍ਰਿੰਸੀਪਲ ਵੀ ਸ਼ਾਮਿਲ ਹੈ ਜੋ ਸੋਸ਼ਲ ਮੀਡੀਆ `ਤੇ ਵਾਇਰਲ ਹੋਈ ਇਤਰਾਜਯੋਗ ਵੀਡੀਓ ਵਿੱਚ ਦਿਖਾਈ ਦਿੱਤੀ ਸੀ। ਇਸ ਪ੍ਰਿੰਸੀਪਲ ਨੇ ਪੁਲਿਸ ਨੂੰ ਦਿੱਤੀ ਸਿ਼ਕਾਇਤ ਵਿੱਚ ਇੰਦਰਪ੍ਰੀਤ ਚੱਢਾ `ਤੇ ਧਮਕੀਆਂ ਦੇਣ ਦੇ ਦੋਸ਼ ਲਾਉਂਦਿਆਂ ਆਪਣੇ ਆਪ ਨੂੰ ਬੇਗੁਨਾਹ ਦੱਸਿਆ ਸੀ।ਇਸ ਸਿ਼ਕਾਇਤ `ਤੇ ਹੀ ਇੰਦਰਪ੍ਰੀਤ ਸਿੰਘ ਚੱਢਾ ਨੂੰ ਪੁਲਿਸ ਵੱਲੋਂ ਨਾਮਜ਼ੱਦ ਕੀਤਾ ਗਿਆ ਸੀ, ਜਿਸ ਨੇ ਮਾਨਯੋਗ ਅਦਾਲਤ ਪਾਸੋਂ ਅਗਾਉਂ ਜਮਾਨਤ ਵੀ ਹਾਸਲ ਕਰ ਲਈ ਸੀ।ਪੁਲਿਸ ਵੱਲੋਂ ਖੁਦਕੁਸ਼ੀ ਮਾਮਲੇ `ਚ ਨਾਮਜ਼ੱਦ ਕੀਤੇ ਗਏ ਵਿਅਕਤੀਆਂ ਵਿੱਚ ਸੁਰਜੀਤ ਸਿੰਘ, ਉਮੱਤ, ਕੁਲਜੀਤ ਕੌਰ, ਮਾਨਿਆ, ਦਵਿੰਦਰ ਸੰਧੂ, ਇੰਦਰਪ੍ਰੀਤ ਸਿੰਘ ਅਨੰਦ, ਗੁਰਸੇਵਕ ਸਿੰਘ, ਹਰੀ ਸਿੰਘ ਸੰਧੂ, ਭਾਗ ਸਿੰਘ ਅਣਖੀ, ਨਿਰਮਲ ਸਿੰਘ, ਰਵਿੰਦਰ ਕੌਰ ਆਦਿ ਸ਼ਾਮਲ ਦੱਸੇ ਜਾਂਦੇ ਹਨ।
ਉਧਰ ਪੁਲਿਸ ਕਮਿਸ਼ਨਰ ਅਨੁਸਾਰ ਪਰਿਵਾਰਕ ਮੈਂਬਰਾਂ ਦੀ ਹਾਜਰੀ ਵਿੱਚ ਪੁਲਿਸ ਵਲੋਂ ਬਣਾਏ ਗਏ ਡਾਕਟਰਾਂ ਦੇ ਬੋਰਡ ਵਲੋਂ ਇੰਦਰਪ੍ਰੀਤ ਸਿੰਘ ਚੱਢਾ ਦੀ ਮ੍ਰਿਤਕ ਦੇਹ ਦਾ ਪੋਸਟ ਮਾਰਟਮ ਵੀ ਕੀਤਾ ਜਾ ਰਿਹਾ ਹੈ।ਉਨਾਂ ਕਿਹਾ ਕਿ ਮਿਲੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਜਾਂਚ ਉਪਰੰਤ ਹੀ ਕਾਰਵਾਈ ਕੀਤੀ ਜਾਵੇਗੀ।
Check Also
ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Punjab Post Daily Online Newspaper & Print Media