
ਬਠਿੰਡਾ, ੨੮ ਜੁਲਾਈ (ਜਸਵਿੰਦਰ ਸਿੰਘ ਜੱਸੀ)- ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਸਾਬੋ ਜ਼ਿਲਾ ਵੁਸ਼ੂ ਚੈਂਪੀਅਨਸ਼ਿੱਪ ਮੁਕਾਬਲੇ ਕਰਵਾਏ ਗਏੇ। ਜਿਸ ਵਿਚ ਇਲਾਕੇ ਦੇ ਮੰਨੇ-ਪ੍ਰਮੰਨੇ ਸਕੂਲ ਪੀ.ਕੇ.ਇੰਟਰਨੈਸ਼ਨਲ ਸਕੂਲ ਬੱਲੂਆਣਾ ਨੇ ਵਿਦਿਆਰਥੀਆਂ ਨੇ ਵਧ-ਚੜ ਕੇ ਹਿੱਸਾ ਲਿਆ। ਖਿਡਾਰੀਆਂ ਦੇ ਮਿਹਨਤ ,ਉਤਸ਼ਾਹ ਅਤੇ ਸਕੂਲ ਦੇ ਡੀ.ਪੀ.ਈ. ਮੁੱਖਪਾਲ ਸਿੰਘ ਅਤੇ ਸਿਮਰਜੀਤ ਸਿੰਘ ਦੇ ਮਾਰਗ-ਦਰਸ਼ਨ ਸਦਕਾ ਇਸ ਮੁਕਾਬਲੇ ਵਿੱਚ ਸਕੂਲ ਦੇ ਵਿਦਿਆਰਥੀਆਂ ( ਹਰਕੰਵਲਪ੍ਰੀਤ ਸਿੰਘ, ਗੁਰਕੀਰਤ ਸਿੰਘ, ਦਵਿੰਦਰ ਸਿੰਘ ਅਤੇ ਮਨਦੀਪ ਸਿੰਘ) ਨੇ ਗੋਲਡ ਮੈਡਲ, ੭ ਵਿਦਿਆਰਥੀਆਂ ਨੇ ਸਿਲਵਰ ਅਤੇ 8 ਨੇ ਬਰੌਜ਼ ਮੈਡਲ ਪ੍ਰਾਪਤ ਕੀਤੇ। ਓਵਰਆਲ ਵਿੱਚੋ ਸਕੂਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਅਤੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਇਸ ਮੌਕੇ ਤੇ ਵਧਾਈ ਦਿੱਤੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media