ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਮਨਜੀਤ ਸਿੰਘ) – ਜਿਲਾ ਪ੍ਰਸਾਸ਼ਨ ਵਲੋਂ ਸਾਲ 2008 ਵਿੱਚ ਲਾਵਾਰਿਸ ਬੱਚਿਆਂ ਦੀ ਜਾਨ ਬਚਾਉਣ ਲਈ ਰੈਡ ਕਰਾਸ
ਦੀ ਸਹਾਇਤਾ ਨਾਲ ਸ਼ੁਰੂ ਕੀਤੀ ਗਈ ਪੰਘੂੜਾ ਸਕੀਮ ਹੁਣ ਤੱਕ 154 ਬੱਚਿਆਂ ਦੀ ਜਾਨ ਬਚਾਉਣ ਵਿਚ ਕਾਮਯਾਬ ਹੋਈ ਹੈ। ਅੱਜ ਇਸ ਪੰਘੂੜੇ ਵਿਚ ਆਏ 154ਵੇਂ ਬੱਚੇ, ਜੋ ਕਿ ਇਕ ਲੜਕੀ ਹੈ ਜੋ ਕਿ 22 ਦਸੰਬਰ 2017 ਨੂੰ ਸਵੇਰੇ 9:15 ਵਜੇ ਦੇ ਕਰੀਬ ਕੋਈ ਅਣਜਾਨ ਵਿਅਕਤੀ ਪੰਘੂੜੇ ਵਿੱਚ ਛੱਡ ਗਿਆ ਸੀ।ਉਸ ਬੱਚੀ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ ਤੋਂ ਕਰਵਾਇਆ ਗਿਆ ਸੀ ਅਤੇ ਇਸ ਵੇਲੇ ਬੱਚੀ ਬਿਲਕੁੱਲ ਤੰਦਰੁਸਤ ਹੈ।
ਅੱਜ ਮੈਡਮ ਅਲਕਾ ਕਾਲੀਆ ਸਹਾਇਕ ਕਮਿਸ਼ਨਰ ਅਤੇ ਵਿਕਾਸ ਹੀਰਾ ਐਸ.ਡੀ.ਐਮ ਅੰਮਿ੍ਤਸਰ-2 ਵਲੋਂ ਬੱਚੀ ਨੂੰ ਪੰਘੂੜੇ ਵਿੱਚ ਪ੍ਰਾਪਤ ਕੀਤਾ ਗਿਆ ਅਤੇ ਲਾਪਾ ਸਕੀਮ ਅਧੀਨ ਸਵਾਮੀ ਗੰਗਾ ਨੰਦ ਭੂਰੀ ਵਾਲੇ ਫਾਉਂਡੇਸ਼ਨ ਧਾਮ ਭੇਜਣ ਦੀ ਪ੍ਰਕਿਰਿਆ ਪੂਰੀ ਕੀਤੀ।ਉਨਾਂ ਨੇ ਦੱਸਿਆ ਕਿ ਰੈਡ ਕਰਾਸ ਸੁਸਾਇਟੀ ਦੀ ਸਹਾਇਤਾ ਨਾਲ ਸ਼ੁਰੂ ਇਸ ਨਿਵੇਕਲੀ ਪਹਿਲ ਦੀ ਤਾਰੀਫ ਕਰਦੇ ਕਿਹਾ ਕਿ ਇਹ 154 ਮਾਸੂਮ ਜਿੰਦਾ ਨੂੰ ਬਚਾਉਣ ਵਾਲਾ ਪੰਘੂੜਾ ਜਿੱਥੇ ਮੁਬਾਰਕਵਾਦ ਦਾ ਹੱਕਦਾਰ ਹੈ, ਉਥੇ ਪੰਘੂੜੇ ਵਿਚ ਹੁਣ ਤੱਕ ਆਏ ਬੱਚਿਆਂ ਵਿਚੋਂ ਵੱਡੀ ਗਿਣਤੀ ਲੜਕੀਆਂ ਦੀ ਹੀ ਮਿਲਣਾ ਸਮਾਜ ਲਈ ਇਕ ਗੰਭੀਰਤਾ ਦਾ ਮਸਲਾ ਹੈ। ਸ੍ਰੀ ਹੀਰਾ ਨੇ ਕਿਹਾ ਕਿ ਅੱਜ ਦੇ ਸਮਾਜ ਨੂੰ ਆਪਣੀ ਸੋਚ ਬਦਲਣ ਦੀ ਲੋੜ ਹੈ।ਉਨਾਂ ਕਿਹਾ ਕਿ ਅੱਜ ਹਰ ਖੇਤਰ ਵਿੱਚ ਲੜਕੀਆਂ ਲੜਕਿਆਂ ਨਾਲੋਂ ਅੱਗੇ ਜਾ ਰਹੀਆਂ ਹਨ। ਅਜੇ ਸਾਡੇ ਸਮਾਜ ਨੇ ਲੜਕੀਆਂ ਨੂੰ ਉਨਾਂ ਦੇ ਹੱਕ ਵਾਲੀ ਥਾਂ ਨਹੀਂ ਮਿਲਦੀ।ਮੈਡਮ ਕਾਲੀਆ ਨੇ ਇਸ ਮੌਕੇ ਦੱਸਿਆ ਕਿ ਜਿਲਾ ਪ੍ਰਸਾਸ਼ਨ ਵੱਲੋਂ ਲਿੰਗ ਅਨੁਪਾਤ ਦੇ ਵੱਧ ਰਹੇ ਪਾੜੇ ਵਿੱਚ ਸੁਧਾਰ ਕਰਨ ਲਈ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਹੈ।ਉਨਾਂ ਦੱਸਿਆ ਕਿ ਇਸ ਪੰਘੂੜੇ ਨੇ ਹੁਣ ਤੱਕ 133 ਬੱਚੀਆਂ ਦੀ ਜਾਨ ਬਚਾਈ ਹੈ।
ਦੱਸਣਯੋਗ ਹੈ ਕਿ ਪੰਘੂੜੇ ਵਿਚ ਆਏ ਬੱਚੇ ਦੀ ਜਾਣਕਾਰੀ ਪੰਘੂੜੇ ਹੇਠ ਲੱਗੀ ਘੰਟੀ ਤੋਂ ਰੈਡ ਕਰਾਸ ਕਰਮਚਾਰੀਆਂ ਨੂੰ ਮਿਲ ਜਾਂਦੀ ਹੈ ਅਤੇ ਉਹ ਤਰੁੰਤ ਬੱਚੇ ਨੂੰ ਨੇੜੇ ਸਥਿਤ ਪਾਰਵਤੀ ਦੇਵੀ ਹਸਪਤਾਲ ਤੋਂ ਮੈਡੀਕਲ ਸਹਾਇਤਾ ਦਿਵਾ ਦਿੰਦੇ ਹਨ।ਇਸ ਮਗਰੋਂ ਸੁਰੱਖਿਅਤ ਪਾਲਣ ਪੋਸ਼ਣ ਅਤੇ ਚੰਗੇ ਭਵਿੱਖ ਦੀ ਆਸ ਵਿਚ ਸਰਕਾਰ ਵੱਲੋਂ ਘੋਸ਼ਿਤ ਕੀਤੀਆਂ ਸੰਸਥਾਵਾਂ ਲੀਗਲ ਅਡਾਪਸ਼ਨ ਐਡ ਪਲੇਸਮੈਂਟ ਏਜੰਸੀ ਵਿਚ ਬੱਚੇ ਦੀ ਪ੍ਰਵਰਿਸ਼ ਕਰਕੇ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿਥੋਂ ਲੋੜਵੰਦ ਪਰਿਵਾਰ ਬੱਚੇ ਨੂੰ ਗੋਦ ਲੈ ਲੈਂਦੇ ਹਨ।ਹੁਣ ਤੱਕ ਪੰਘੂੜਾ ਸਕੀਮ ਤਹਿਤ ਇਸ ਬੱਚੀ ਦੇ ਆਉਣ ਨਾਲ ਕੁੱਲ ਬੱਚਿਆਂ ਦੀ ਗਿਣਤੀ 154 ਹੋ ਗਈ ਹੈ, ਜਿਨਾਂ ਵਿਚ 133 ਲੜਕੀਆਂ ਅਤੇ 21 ਲੜਕੇ ਸ਼ਾਮਿਲ ਹਨ। ਉਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਬੱਚਾ ਗੋਦ ਲੈਣਾ ਚਾਹੁੰਦਾ ਹੋਵੇ ਤਾਂ ਉਹ ਆਨ ਲਾਈਨ ਵੈਬਸਾਈਟ … ਰਾਹੀਂ ਆਪਣੀ ਰਜਿਸਟਰੇਸ਼ਨ ਕਰਵਾ ਸਕਦੇ ਹਨ।
Check Also
ਸ਼ਹਿਰ ਦੇ ਸਾਰੇ ਪਾਰਕਾਂ ਨੂੰ ਆਧੁਨਿਕ ਤਕਨੀਕਾਂ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ- ਮੇਅਰ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਭਾਟੀਆ ਅਤੇ ਪੰਜਾਬ ਲਘੂ ਉਦਯੋਗ ਅਤੇ …
Punjab Post Daily Online Newspaper & Print Media