Tuesday, November 24, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਸਾਰੀ ਵਿਭਾਗ ਵਲੋਂ ਧਾਰਮਿਕ ਸਮਾਗਮ ਕਰਵਾਇਆ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਸਾਰੀ ਵਿਭਾਗ ਵਲੋਂ ਅੱਜ ਇਥੇ ਨਵੇਂ ਸਾਲ ਵਿਚ PPN0401201805ਯੂਨੀਵਰਸਿਟੀ ਦੀ ਚੜਦੀ ਕਲਾ ਲਈ ਮੇਂਟੀਨੈਂਸ ਬੂਥ ਵਿਖੇ ਸੁਖਮਣੀ ਸਾਹਿਬ ਦਾ ਪਾਠ ਅਤੇ ਕੀਰਤਨ ਦਾ ਆਯੋਜਨ ਕਰਵਾਇਆ ਗਿਆ।ਇਸ ਵਿਚ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੇ ਵਧ ਚੜ ਕੇ ਹਿੱਸਾ ਲਿਆ।
ਵਾਈਸ ਚਾਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਇਸ ਸਮਾਗਮ ਵਿਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਦੇ ਹੋਏ ਕਰਮਚਾਰੀਆਂ ਨੂੰ ਹੋਰ ਵਧੇਰੇ ਉਤਸ਼ਾਹ ਨਾਲ ਕੰਮ ਕਰਨ ਦੀ ਪ੍ਰੇਰਨਾ ਦਿੱਤੀ।ਉਨ੍ਹਾ ਕਿਹਾ ਕਿ ਲਗਨ ਅਤੇ ਮਿਹਨਤ ਨਾਲ ਕੀਤੇ ਕਾਰਜ ਦੇ ਸਿਟੇ ਹਮੇਸ਼ਾਂ ਵਧੀਆ ਨਿਕਲਦੇ ਹਨ।ਇਸ ਮੌਕੇ ਇੰ. ਹਰਮਿੰਦਰ ਸਿੰਘ ਟਿੰਨਾ, ਇੰਚਾਰਜ, ਉਸਾਰੀ ਵਿਭਾਗ ਅਤੇ ਨਾਨ-ਟੀਚਿੰਂਗ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਸਕੱਤਰ ਨੇ ਹਾਜ਼ਰੀ ਭਰੀ।ਇਸ ਉਪਰੰਤ ਅਤੁੱਟ ਲੰਗਰ ਵੀ ਵਰਤਾਇਆ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply