ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੋਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਵਿਖੇ ਮਿਡਲ ਪਾਸ ਲੜਕੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਜਨਵਰੀ 2018 ਤੋਂ ਦੋ ਕੋਰਸ (6 ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ ਅਤੇ 6 ਮਹੀਂਨੇ ਦਾ ਸਰਟੀਫਿਕੇਟ ਕੋਰਸ ਇੰਨ ਕੋਸਮੋਟੋਲੋਜੀ) ਸ਼ੁਰੂ ਕੀਤੇ ਜਾ ਰਹੇ ਹਨ। ਇਹਨਾਂ ਕੋਰਸਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ ਯੂਨੀਵਰਸਿਟੀ ਦੀ ਵੈਬਸਾਈਟ ਗਨਦੁ.ੳਚ.ਨਿ/ਲਡਿੲਲੋਨਗ/ਦੲਡਉਲਟ.ੳਸਪਣ ਤੇ ਆਨਲਾਈਨ ਦਾਖਲਾ ਫਾਰਮ ਮਿਤੀ 22 ਜਨਵਰੀ 2018 ਤੱਕ ਭਰ ਸਕਦੇ ਹਨ।
Check Also
ਕਥਾਕਾਰ ਦੀਪ ਦੇਵਿੰਦਰ ਸਿੰਘ ਨੂੰ ਗਹਿਰਾ ਸਦਮਾ, ਵੱਡੇ ਭਰਾ ਦਾ ਦੇਹਾਂਤ
ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ) – ਪੰਜਾਬੀ ਕਹਾਣੀਕਾਰ ਅਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਦਫਤਰ …
Punjab Post Daily Online Newspaper & Print Media