ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਖ਼ਾਲਸਾ ਕਾਲਜ
ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਗਏ ‘63ਵੀਆਂ ਪੰਜਾਬ ਸਕੂਲ ਸਟੇਟ ਗਤਕਾ ਮੁਕਾਬਲਾ’ ਤਹਿਤ ਰਾਜ ਪੱਧਰ ’ਤੇ ਗਤਕੇ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਇਸ ਮੁਕਾਬਲੇ ਦੌਰਾਨ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਲੁਧਿਆਣਾ, ਜਲੰਧਰ, ਫ਼ਿਰੋਜਪੁਰ ਅਤੇ ਕਪੂਰਥਲਾ ਆਦਿ 22 ਜ਼ਿਲ੍ਹਿਆਂ ’ਤੋਂ ਟੀਮਾਂ ਨੇ ਭਾਗ ਲਿਆ।
ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ ਨੇ ਉਕਤ ਜਿੱਤ ’ਤੇ ਖੁਸ਼ੀ ਜਾਹਿਰ ਕਰਦਿਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ।ਉਨ੍ਹਾਂ ਕਿਹਾ ਕਿ ਸਕੂਲ ਦੇ ਸਾਰਿਆਂ ਬੱਚਿਆਂ ਨੂੰ ਚਾਂਦੀ ਦੇ ਤਗਮੇ ਅਤੇ ਟਰਾਫ਼ੀ ਨਾਲ ਸਨਮਾਨਿਤ ਕੀਤਾ ਗਿਆ।ਪ੍ਰਿੰ: ਨਾਗਪਾਲ ਨੇ ਇਸ ਮੌਕੇ ਵਿਦਿਆਰਥਣਾਂ ਦੀ ਜਿੱਤ ਦਾ ਸਿਹਰਾ ਸਕੂਲ ਦੀ ਡੀ.ਪੀ.ਈ ਸ੍ਰੀਮਤੀ ਸੰਦੀਪ ਕੌਰ ਅਤੇ ਟੀਮ ਦੇ ਕੋਚ ਮਨਵਿੰਦਰ ਸਿੰਘ ਦੁਆਰਾ ਕਰਵਾਏ ਸਖ਼ਤ ਅਭਿਆਸ ਨੂੰ ਦਿੰਦਿਆ ਕਿਹਾ ਕਿ ਉਨ੍ਹਾਂ ਬਦੌਲਤ ਅੱਜ ਵਿਦਿਆਰਥਣਾਂ ਉਕਤ ਮੁਕਾਮ ਹਾਸਲ ਕਰ ਸਕੀਆਂ ਹਨ।ਉਨ੍ਹਾਂ ਵਿਦਿਆਰਥਣਾਂ ਦੇ ਸੁਨਿਹਰੇ ਭਵਿੱਖ ਦੀ ਕਾਮਨਾ ਕਰਦਿਆਂ ਅਗਾਂਹ ਵੀ ਉੱਚ ਸਥਾਨ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
Check Also
ਖਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਤੀਜੀ ਰਾਸ਼ਟਰੀ ਮਹਿਲਾ ਕਾਨਫਰੰਸ ‘ਹਰਬਿਜ਼’ ਕਰਵਾਈ ਗਈ
ਅੰਮ੍ਰਿਤਸਰ, 16 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ …
Punjab Post Daily Online Newspaper & Print Media