Tuesday, November 24, 2026

ਜਿਲਾ ਤੇ ਸੈਸ਼ਨ ਜੱਜ ਅਤੇ ਕਾਨੂੰਨੀ ਸੇਵਾਵਾਂ ਅਥਾਰਟੀ ਸਕੱਤਰ ਵਲੋਂ ਸਬ-ਜੇਲ ਪਠਾਨਕੋਟ ਦਾ ਦੌਰਾ

ਪਠਾਨਕੋਟ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਡਾ. ਤੇਜਵਿੰਦਰ ਸਿੰਘ, ਜਿਲਾ ਅਤੇ ਸੈਸਨ ਜੱਜ ਸਹਿਤ ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, PPN0601201817ਪਠਾਨਕੋਟ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਸਬ-ਜੇਲ ਪਠਾਨਕੋਟ ਦਾ ਦੌਰਾ ਕੀਤਾ ਗਿਆ।
ਇਸ ਮੌਕੇ ਡਾ. ਤੇਜਵਿੰਦਰ ਸਿੰਘ ਅਤੇ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਨੇ ਸਬ-ਜੇਲ ਪਠਾਨਕੋਟ ਵਿਖੇ ਬੰਦ ਕੈਦੀਆਂ/ਹਵਾਲਾਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਸੁਣ ਕੇ ਇਸ ਸਬੰਧੀ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿਵਾਇਆ ਗਿਆ।ਇਸ ਦੌਰਾਨ ਜਿਨਾਂ ਹਵਾਲਾਤੀਆਂ ਦੇ ਚਲਦੇ ਕੇਸਾਂ ਵਿਚ ਵਕੀਲ ਨਹੀਂ ਹਨ, ਉਹਨਾਂ ਸਾਰੇ ਹਵਾਲਾਤੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਫਾਰਮ ਭਰੇ ਗਏ।ਇਸ ਤੋਂ ਇਲਾਵਾ ਉਹਨਾਂ ਨੇ ਹਵਾਲਾਤੀਆਂ ਨੂੰ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਅਪੀਲ ਪਾਉਣ ਦਾ ਤਰੀਕਾ ਅਤੇ ਅਪੀਲ ਬਾਰੇ ਵੀ ਜਾਗਰੂਕ ਕੀਤਾ ਗਿਆ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply