ਅੰਮ੍ਰਿਤਸਰ, 7 ਜਨਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਅੱਜ ਇਕ ਪ੍ਰੈਸ ਬਿਆਨ ਰਾਹੀਂ
ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਵਸ ਸਮੇਂ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਸਬੰਧੀ ਜੋ ਮਾਮਲਾ ਮੀਡੀਆ ਵਿਚ ਹੈ, ਉਸ ਦੀ ਪੜਤਾਲ ਕਰਵਾਈ ਗਈ ਹੈ।ਉਨ੍ਹਾਂ ਕਿਹਾ ਕਿ ਇੱਕ ਉਚ ਅਧਿਕਾਰੀ ਵੱਲੋਂ ਇਸ ਸਬੰਧ ਵਿਚ ਕੀਤੀ ਗਈ ਪੜਤਾਲ ਤੋਂ ਬਾਅਦ ਮੁਕੰਮਲ ਰਿਪੋਰਟ ਤਿਆਰ ਕਰ ਲਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਪੇਸ਼ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਇਸ ਸਮੇਂ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਗਏ ਹੋਏ ਹਨ ਅਤੇ ਉਨ੍ਹਾਂ ਦੇ ਵਾਪਸ ਆਉਣ ’ਤੇ ਇਸ ਰਿਪੋਰਟ ਨੂੰ ਘੋਖਿਆ ਜਾਵੇਗਾ।ਬੇਦੀ ਨੇ ਇਹ ਵੀ ਕਿਹਾ ਕਿ ਇਸ ਮਾਮਲੇ ਬਾਰੇ ਪੜਤਾਲ ਵਿਚ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਕਾਰਵਾਈ ਵੀ ਅਵੱਸ਼ ਹੋਵੇਗੀ।ਇਸੇ ਦੌਰਾਨ ਸ੍ਰੀ ਫਤਹਿਗੜ ਸਾਹਿਬ ਵਿਖੇ ਕੁੱਝ ਮੁਲਾਜ਼ਮਾਂ ਦਾ ਤਬਾਦਲਾ ਵੀ ਕਰ ਦਿੱਤੇ ਜਾਣ ਦੀ ਖਬਰ ਹੈ।
Check Also
ਖ਼ਾਲਸਾ ਯੂਨੀਵਰਸਿਟੀ ਵੱਲੋਂ ਇਸਤਰੀ ਦਿਵਸ ’ਤੇ ਸੈਮੀਨਾਰ
ਅੰਮ੍ਰਿਤਸਰ, 10 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਲਾਅ ਵੱਲੋਂ ‘ਇਸਤਰੀਆਂ …
Punjab Post Daily Online Newspaper & Print Media