ਪਠਾਨਕੋਟ, 8 ਜਨਵਰੀ (ਪੰਜਾਬ ਪੋਸਟ ਬਿਊਰੋ)- ਸ਼ਹਿਰ ਅੰਦਰ ਜਖਮੀ ਗਊਧਨ ਦੇ ਇਲਾਜ ਦੇ ਲਈ ਡੇਅਰੀਵਾਲ ਗਾਊਸ਼ਾਲਾ ਵਿਖੇ ਉਪਚਾਰ ਕੇਂਦਰ ਬਣਾਇਆ ਜਾਵੇਗਾ ਤਾਂ ਜੋ ਬੇਸਹਾਰਾ ਜਖਤੀ ਗਾਊਧਨ ਦਾ ਉਸ ਇਲਾਜ ਕੇਂਦਰ ਵਿੱਚ ਇਲਾਜ ਕੀਤਾ ਜਾਵੇ, ਇਸ ਤੋਂ ਇਲਾਵਾ ਜਲਦੀ ਹੀ ਪਿੰਡ ਡੇਅਰੀਵਾਲ ਤੋਂ ਗਾਊਸ਼ਾਲਾ ਨੂੰ ਸਿੱਧਾ ਰਸਤਾ ਮਿਲ ਜਾਵੇ ਇਸ ਲਈ ਵੀ ਉਪਰਾਲੇ ਕੀਤੀ ਜਾਣਗੇ।ਇਹ ਪ੍ਰਗਟਾਵਾ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਕੀਮਤੀ ਭਗਤ ਨੇ ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ (ਪਠਾਨਕੋਟ) ਵਿਖੇ ਸਥਿਤ ਡਿਪਟੀ ਕਮਿਸ਼ਨਰ ਦਫਤਰ ਵਿਖੇ ਵੱਖ ਵੱਖ ਵਿਭਾਗਾਂ ਦੇ ਜਿਲਾ ਅਧਿਕਾਰੀ ਅਤੇ ਡੇਅਰੀਵਾਲ ਗਊਸ਼ਾਲਾ ਦੇ ਆਹੁਦੇਦਾਰਾਂ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਨੀਲਿਮਾ ਆਈ.ਏ.ਐਸ, ਅਨਿਲ ਵਾਸੂਦੇਵਾ ਮੇਅਰ ਪਠਾਨਕੋਟ ਵੀ ਵਿਸ਼ੇਸ ਤੋਰ `ਤੇ ਹਾਜ਼ਰ ਸਨ।ਇਸ ਤੋਂ ਇਲਾਵਾ ਕੁਲਵੰਤ ਸਿੰਘ ਵਧੀਕ ਡਿਪਟੀ ਕਮਿਸ਼ਨਰ (ਜ), ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰ ਅਤੇ ਡੇਅਰੀਵਾਲ ਪਿੰਡ ਅਤੇ ਨਾਲ ਲੱਗਦੇ ਪਿੰਡਾਂ ਦੇ ਪਤਵੰਤੇ ਵੀ ਹਾਜ਼ਰ ਸਨ। ਮੀਟਿੰਗ ਤੋਂ ਬਾਅਦ ਚੇਅਰਮੈਨ ਵੱਲੋਂ ਡੇਹਰੀਵਾਲ ਵਿਖੇ ਸਥਿਤ ਗੳੂਸ਼ਾਲਾ ਦਾ ਦੌਰਾ ਵੀ ਕੀਤਾ ਗਿਆ ਤੇ ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗਊਸ਼ਾਲਾ ਦਾ ਲਗਾਤਾਰ ਨਿਰੀਖਣ ਕਰਿਆ ਕਰਨ।
ਸਥਾਨਕ ਜਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਕੀਮਤੀ ਭਗਤ ਨੇ ਪ੍ਰਸ਼ਾਸਨ ਅਧਿਕਾਰੀਆਂ ਨੂੰ ਕਿਹਾ ਕਿ ਗਊ ਧਨ ਨੂੰ ਅਵਾਰਾ ਛੱਡਣ ਵਾਲੇ ਵਿਅਕਤੀਆਂ ਖਿਲਾਫ਼ ਸਖਤ ਕਾਰਵਾਈ ਆਰੰਭੀ ਜਾਵੇਗੀ ਅਤੇ ਇਸ ਦੇ ਨਾਲ ਹੀ ਜਿਲਾ ਪ੍ਰਸਾਸਨ ਵੱਲੋਂ ਬੇਸਹਾਰਾ ਪਸੂਆਂ ਦੇ ਲਈ ਟੈਗ ਪ੍ਰਣਾਲੀ ਵੀ ਸੁਰੂ ਕੀਤੀ ਜਾ ਰਹੀ ਹੈ।ਉਨਾਂ ਕਿਹਾ ਕਿ ਡੇਅਰੀਵਾਲ ਗਾਊਸ਼ਾਲਾ ਵਿਖੇ ਪਸ਼ੁਆਂ ਦੇ ਇਲਾਜ ਦੇ ਲਈ ਇਕ ਉਪਚਾਰ ਕੇਂਦਰ ਵੀ ਬਣਾਇਆ ਜਾਵੇਗਾ।ਇਸ ਤੋਂ ਇਲਾਵਾ ਹਰੇਕ ਕੈਟਲ ਪਾਊਂਡ ਵਿੱਚ ਹੋਰ ਸ਼ੈਡ ਬਣਾਏ ਜਾਣਗੇ ਅਤੇ ਗਊਧਨ ਨੂੰ ਚਾਰੇ ਤੋਂ ਇਲਾਵਾ ਮੈਡੀਕਲ ਸਹੂਲਤਾਂ ਵੀ ਉਪਲਬੱਧ ਕਰਵਾਈਆਂ ਜਾਣਗੀਆਂ।ਚੇਅਰਮੈਨ ਕੀਮਤੀ ਭਗਤ ਨੇ ਕਿਹਾ ਕਿ ਵੱਧ ਤੋਂ ਵੱਧ ਗਊ ਸੰਸਥਾਵਾਂ ਅੱਗੇ ਆਉਣ, ਤਾਂ ਜੋ ਗਊ ਧਨ ਦੀ ਰੱਖਿਆ ਕੀਤੀ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਚੇਅਰਮੈਨ ਨੂੰ ਭਰੋਸਾ ਦਿੱਤਾ ਕਿ ਜਿਲਾ ਪ੍ਰਸ਼ਾਸਨ ਵਲੋਂ ਗਊਸ਼ਾਲਾ ਦੀ ਬਿਹਤਰੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਉਨਾਂ ਕਿਹਾ ਕਿ ਸਾਂਝੇ ਉਦਮ ਕਰਕੇ ਹੀ ਗਊ ਧਨ ਦੀ ਰੱਖਿਆ ਕੀਤੀ ਜਾ ਸਕਦੀ ਹੈ, ਇਸ ਲਈ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਵੱਧ ਤੋਂ ਵੱਧ ਆਪਣਾ ਯੋਗਦਾਨ ਪਾਉਣ।ਉਨਾਂ ਕਿਹਾ ਕਿ ਜਲਦੀ ਹੀ ਗਾੳੂਸ਼ਾਲਾ ਵਿਖੇ ਸਟੋਰ, ਨਵੀਆਂ ਸੈਡ ਅਤੇ ਪਸ਼ੁਆਂ ਦੇ ਚਾਰੇ ਦੇ ਲਈ ਨਵੀਆਂ ਖੁਰਲੀਆਂ ਵੀ ਬਣਾਈਆਂ ਜਾ ਰਿਹੀਆਂ ਹਨ।ਉਨਾਂ ਦੱਸਿਆ ਕਿ ਗਾਊਸ਼ਾਲਾ ਨੂੰ ਰਸਤਾ ਦੇਣ ਦੇ ਲਈ ਵੀ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾ. ਕੁਲਦੀਪ ਮਹਾਜਨ ਪਸ਼ ਪਾਲਣ ਵਿਭਾਗ, ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …