Saturday, August 15, 2026

ਪ੍ਰਵਾਸੀ ਭਾਰਤੀ ਨੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਵੰਡੀਆਂ ਕੋਟੀਆਂ ਤੇ ਵਰਦੀਆਂ

ਸਮਰਾਲਾ, 8 ਜਨਵਰੀ (ਪੰਜਾਬ ਪੋਸਟ- ਕੰਗ)- ਸਰਕਾਰੀ ਪ੍ਰਾਇਮਰੀ ਸਕੂਲ ਮਾਨੂੰਨਗਰ, ਬੌਂਦਲ ਰੋਡ ਸਮਰਾਲਾ ਵਿਖੇ ਪ੍ਰਵਾਸੀ ਭਾਰਤੀ ਰਣਧੀਰ ਸਿੰਘ (ਮਿੰਟੂ PPN0801201808ਗਰੀਸ) ਅਤੇ ਉਸ ਦੇ ਭਰਾ ਜਤਿੰਦਰ ਸਿੰਘ ਲੱਕੀ ਸਮਰਾਲਾ ਨੇ ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਪ੍ਰਧਾਨ ਲੈਕਚਰਾਰ ਵਿਜੈ ਕੁਮਾਰ ਸ਼ਰਮਾ ਦੀ ਪ੍ਰੇਰਣਾ ਸਦਕਾ ਸਕੂਲ ਦੇ ਲੋੜਵੰਦ ਬੱਚਿਆਂ ਨੂੰ ਸਰਦੀ ਦੀਆਂ ਵਰਦੀਆਂ ਜਿਨਾਂ ਵਿੱਚ ਗਰਮ ਕੋਟੀਆਂ, ਪੈਂਟ, ਸ਼ਰਟ, ਬੂਟ, ਜੁਬਾਰਾਂ, ਟੋਪੀਆਂ ਦਿੱਤੀਆਂ ਗਈਆਂ।ਇਸ ਮੌਕੇ ਸਕੂਲ ਮੁੱਖ ਅਧਿਆਪਕਾ ਮੈਡਮ ਸੁਮਨ, ਹਰਪਿੰਦਰ ਕੌਰ ਅਤੇ ਸਮੁੱਚਾ ਸਟਾਫ ਹਾਜਰ ਸੀ।ਸਮੂਹ ਸਟਾਫ ਮੈਂਬਰਾਂ ਵੱਲੋਂ ਦਾਨੀ ਸੱਜਣਾ ਦਾ ਧੰਨਵਾਦ ਕੀਤਾ ਗਿਆ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply