ਜੰਡਿਆਲਾ ਗੁਰੂ, 9 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸੇਵਾ ਦੇ ਪੁੰਜ ਸ਼੍ਰੀ ਮਾਨ ਬਾਬਾ ਬਲਵਿੰਦਰ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਦੀ ਅੰਤਿਮ ਅਰਦਾਸ ਅਤੇ ਭੋਗ ਵਿਚ ਸ਼ਾਮਿਲ ਹੋਣ ਲਈ ਜੰਡਿਆਲਾ ਗੁਰੂ ਤੋਂ ਦੋ ਬੱਸਾਂ ਵਿੱਚ ਸੰਗਤ ਲੈ ਕੇ ਇਕ ਜੱਥਾ ਰਣਧੀਰ ਸਿੰਘ ਮਲਹੋਤਰਾ ਕੋਂਸਲਰ ਦੀ ਅਗਵਾਈ ਹੇਠ ਖਡੂਰ ਸਾਹਿਬ ਪਹੁੰਚਿਆ।ਉਥੇ ਲੱਖਾਂ ਦੀ ਗਿਣਤੀ `ਚ ਸੰਗਤ ਮੌਜੂਦ ਸੀ।ਜੱਥੇ ਵਿੱਚ ਹੋਰਨਾਂ ਤੋਂ ਇਲਾਵਾ ਪਰਮਦੀਪ ਸਿੰਘ ਪ੍ਰਧਾਨ ਗੁਰੂ ਮਾਨਿਓ ਗ੍ਰੰਥ ਸੇਵਕ ਸਭਾ, ਹਰਦੇਵ ਸਿੰਘ, ਸੋਹੰਗ ਸਿੰਘ, ਹਰਸ਼ਪ੍ਰੀਤ ਸਿੰਘ, ਪ੍ਰਭਜੋਤ ਸਿੰਘ ਗੁਰਦੁਆਰਾ ਸਿੰਘ ਸਭਾ, ਵਰਿੰਦਰ ਸਿੰਘ ਮਲਹੋਤਰਾ ਪ੍ਰਧਾਨ ਜੰਡਿਆਲਾ ਪ੍ਰੈਸ ਕਲੱਬ, ਨਵਜੋਤ ਸਿੰਘ, ਚਰਨਜੀਤ ਸਿੰਘ ਆਨੰਦ ਪ੍ਰਧਾਨ ਲੰਗਰ ਕਮੇਟੀ, ਸੰਨੀ ਆਨੰਦ, ਦਿਆਲ ਸਿੰਘ, ਚਿਰੰਜੀ ਲਾਲ ਵਿਗ, ਗਗਨੀ ਕੁਮਾਰ, ਹਰਭਜਨ ਸਿੰਘ ਸੇਠੀ, ਮਨਮੋਹਨ ਸਿੰਘ, ਵੀਰ ਸਿੰਘ, ਰੁਪਿੰਦਰ ਕੌਰ, ਸੁਰਿੰਦਰ ਕੌਰ, ਗੁਰਚਰਨ ਕੌਰ, ਰਾਕੇਸ਼ ਕੁਮਾਰ ਆਦਿ ਮੈਂਬਰ ਜਥੇ ਵਿਚ ਸ਼ਾਮਿਲ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media