Monday, July 6, 2026

ਪੈਨਸ਼ਨ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਮਹੀਨਾਵਾਰ ਮੀਟਿੰਗ ਹੋਈ

ਸਮਰਾਲਾ, 10 ਜਨਵਰੀ (ਪੰਜਾਬ ਪੋਸਟ- ਕੰਗ) – ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਮੰਡਲ ਸਮਰਾਲਾ ਦੀ ਪੈਨਸ਼ਨ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ਸਿਕੰਦਰ ਸਿੰਘ ਮੰਡਲ ਪ੍ਰਧਾਨ, ਧਨਵੰਤ ਸਿੰਘ ਭੱਠਲ ਜਰਨਲ ਸਕੱਤਰ ਪੰਜਾਬ ਦੀ ਪ੍ਰਧਾਨਗੀ ਹੇਠ ਗੁਰਦੁਵਾਰਾ ਸਾਹਿਬ ਮੇਨ ਚੌਂਕ ਸਮਰਾਲਾ ਵਿਖੇ ਹੋਈ।ਜਿਸ ਵਿਚ ਪੈਨਸ਼ਨਰਾਂ ਦੇ ਵੱਖ-ਵੱਖ ਮੁੱਦਿਆਂ `ਤੇ ਵਿਚਾਰ ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਸਭ ਤੋਂ ਪਹਿਲਾਂ ਬਚਨ ਸਿੰਘ ਸ੍ਰਪਰਸਤ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੀ ਹੋਈ ਬੇਵਕਤੀ ਮੌਤ `ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਦੋ ਮਿੰਟ ਦਾ ਮੋਨ ਧਾਰ ਕੇ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੀ ਗਈ।ਪਿਛਲੇ ਸਾਲ ਦੀ ਤਰਾਂ ਇਸ ਸਾਲ ਵੀ ਪੈਨਸ਼ਨ ਦਿਵਸ ਸਾਦਗੀ ਨਾਲ ਮਨਾਇਆ ਗਿਆ।ਮੀਟਿੰਗ ਵਿੱਚ ਵਿਸ਼ੇਸ਼ ਤੌਰ `ਤੇ ਸਾਥੀ ਮੁਰਲੀ ਮਨੋਹਰ ਜੁਆਇੰਟ ਸਕੱਤਰ ਰੋਪੜ ਸ਼ਾਮਲ ਹੋਏ।ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਮੰਡਲ ਕਮੇਟੀ ਸਮਰਾਲਾ ਦੀ ਚੋਣ ਕਰਵਾਈ ਗਈ।
ਮੰਡਲ ਸਮਰਾਲਾ ਦੀ ਸਰਬਸੰਮਤੀ ਨਾਲ ਹੋਈ ਚੋਣ ਵਿਚ ਸਿਕੰਦਰ ਸਿੰਘ ਪ੍ਰਧਾਨ, ਇੰਜ: ਪ੍ਰੇਮ ਸਿੰਘ, ਅਮਰੀਕ ਸਿੰਘ ਤੇ ਪ੍ਰੇਮ ਚੰਦ ਭਲਾਲੋਕ (ਸਾਰੇ ਮੀਤ ਪ੍ਰਧਾਨ), ਗੁਰਸ਼ਰਨ ਸਿੰਘ ਨਾਗਰਾ ਸਕੱਤਰ, ਜੁਗਲ ਕਿਸ਼ੋਰ ਸਾਹਨੀ ਸਹਾਇਕ ਸਕੱਤਰ, ਜਗਤਾਰ ਸਿੰਘ ਪ੍ਰੈਸ ਸਕੱਤਰ, ਦਰਸ਼ਨ ਸਿੰਘ ਵਿੱਤ ਸਕੱਤਰ, ਜਗਪਾਲ ਸਿੰਘ ਸਹਾਇਕ ਵਿੱਤ ਸਕੱਤਰ, ਰਾਜਿੰਦਰ ਪਾਲ ਵਡੇਰਾ ਕਾਨੂੰੂਨੀ ਸਲਾਹਕਾਰ, ਕਾਰਜਕਾਰੀ ਮੈਂਬਰਾਂ ਵਿੱਚ ਪ੍ਰੇਮ ਕੁਮਾਰ ਸਕੱਤਰ ਰੋਪੜ ਸਰਕਲ, ਰਕੇਸ਼ ਕੁਮਾਰ ਮਾਛੀਵਾੜਾ ਸਾਹਿਬ, ਜਰਨੈਲ ਸਿੰਘ ਸਮਰਾਲਾ, ਬਲਦੇਵ ਸਿੰਘ, ਜਰਨੈਲ ਸਿੰਘ ਐਮ.ਆਈ, ਬੰਤ ਸਿੰਘ ਘੁਲਾਲ, ਦਰਸ਼ਨ ਸਿੰਘ ਕੋਹਾੜਾ, ਭੁਪਿੰਦਰਪਾਲ ਚਹਿਲਾਂ ਅਤੇ ਓਮ ਪ੍ਰਕਾਸ਼ ਸਮਰਾਲਾ ਆਦਿ ਚੁਣੇ ਗਏ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਅੰਮ੍ਰਿਤਸਰ, 5 ਜੁਲਾਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …

Leave a Reply