ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਸੀ.ਬੀ.ਐਸ.ਈ ਬੋਰਡ ਵਲੋਂ ਐਮ.ਜੀ.ਐਨ ਪਬਲਿਕ ਸਕੂਲ ਜਲੰਧਰ ਵਿਖੇ 7 ਤੋਂ 10 ਜਨਵਰੀ
2018 ਤੱਕ ਕਰਵਾਈ ਗਈ ਰਾਜ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਜੀਠਾ ਰੋਡ ਬਾਈਪਾਸ ਦੇ ਵਿਦਿਆਰਥੀਆਂ ਨੇ ਦੋ ਮਾਡਲ ਤਿਆਰ ਕਰਕੇ ਭਾਗ ਲਿਆ।ਜਿੰਨਾਂ ਵਿਚੋਂ ਵਿਸ਼ਾ `ਲਿਟਰ ਆਫ ਲਾਇਟ` ਵਾਲੇ ਮਾਡਲ ਨੂੰ ਰਾਸ਼ਟਰੀ ਪੱਧਰ ਲਈ ਚੁਣਿਆ ਗਿਆ।ਹੁਣ ਇਹ ਮਾਡਲ ਰਾਸ਼ਟਰੀ ਪੱਧਰ ਦੀ ਸਾਇੰਸ ਪ੍ਰਦਰਸ਼ਨੀ ਵਿੱਚ ਪ੍ਰਦਰਸ਼ਿਤ ਕੀਤਾ ਜਾਵੇਗਾ।ਸਕੂਲ ਦੇ ਮੈਂਬਰ ਇੰਚਾਰਜ ਨਿਰਮਲ ਸਿੰਘ, ਗੁਰਿੰਦਰ ਸਿੰਘ ਚਾਵਲਾ ਅਤੇ ਰਾਜਮੋਹਿੰਦਰ ਸਿੰਘ ਮਜੀਠਾ ਅਤੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਦਪਿੰਦਰ ਕੌਰ ਨੇ ਵਿਦਿਆਰਥੀਆਂ ਅਤੇ ਸਇੰਸ ਵਿਭਾਗ ਦੇ ਅਧਿਆਪਕਾਂ ਨੂੰ ਸ਼ਾਨਦਾਰ ਕਾਰਗੁਜਾਰੀ `ਤੇ ਵਧਾਈ ਦਿੱਤੀ।
Check Also
ਯੂ.ਕੇ ਐਮ.ਪੀ ਬੀਬੀ ਪ੍ਰੀਤ ਕੌਰ ਗਿੱਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 22 ਮਾਰਚ (ਜਗਦੀਪ ਸਿੰਘ) – ਯੂ.ਕੇ ਬਰਮਿੰਘਮ ਦੇ ਐਜਬੈਸਟਨ ਤੋਂ ਐਮ.ਪੀ ਬੀਬੀ ਪ੍ਰੀਤ ਕੌਰ …
Punjab Post Daily Online Newspaper & Print Media