ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ) – ਥਾਣਾ ਬੀ-ਡਵੀਜ਼ਨ ਦੀ ਪੁਲਿਸ ਨੇ ਚੋਰੀ ਦੇ 2 ਮੋਟਰਸਾਈਕਲਾਂ, 3 ਕੈਮਰਿਆਂ ਅਤੇ 12 ਮੋਬਾਇਲ
ਫੋਨਾਂ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮੰਗਲ ਸਿੰਘ ਨੇ ਦੱਸਿਆ ਹੈ ਕਿ ਏ.ਐਸ.ਆਈ ਅਮਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਅਜੀਤ ਨਗਰ ਢੀਂਗਰਾ ਚੌਕ ਵਿਖੇ ਗਸ਼ਤ `ਤੇ ਸੀ ਤਾਂ ਖਾਸ ਮੁਖਬਰ ਦੀ ਇਤਲਾਹ `ਤੇ ਉਨਾਂ ਨੇ ਜਹਾਜਗੜ ਪਟਾਕਾ ਪਾਰਕੀਟ ਵਿੱਚ ਵਿੱਚ ਖੜੇ ਦੋ ਸ਼ੱਕੀ ਨੌਜਵਾਨਾਂ ਨੂੰ ਕਾਬੂ ਕਰ ਲਿਆ।ਪੁਛਗਿੱਛ ਕਰਨ `ਤੇ ਜਿੰਨਾਂ ਨੇ ਆਪਣਾ ਨਾਮ ਮਨਦੀਪ ਸਿੰਘ ਉਰਫ ਮੰਨੂ ਪੁੱਤਰ ਸਤਨਾਮ ਸਿੰਘ ਵਾਸੀ ਨਿਊ ਕਪੂਰ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਅਤੇ ਸੂਰਜ ਸਿੰਘ ਉਰਫ ਬਾਬਾ ਪੁੱਤਰ ਮੰਗਲ ਸਿੰਘ ਵਾਸੀ ਗੁਰਨਾਮ ਨਗਰ, ਗਲੀ ਨੰਬਰ 9 ਸੁਲਤਾਨਵਿੰਡ ਰੋਡ ਅੰਮ੍ਰਿਤਸਰ ਦੱਸਿਆ।ਉਕਤ ਦੋਨਾਂ ਦੀ ਤਲਾਸ਼ੀ ਲੈਣ `ਤੇ ਉਨਾਂ ਪਾਸੋਂ ਪੰਜ ਮੋਬਾਇਲ ਬਰਾਮਦ ਕੀਤੇੇ ਗਏ।ਉਨਾਂ ਕਿਹਾ ਕਿ ਦੋਨਾਂ ਖਿਲਾਫ ਥਾਣਾ ਸੁਲਤਾਨਵਿੰਡ ਵਿਖੇ ਆਈ.ਪੀ.ਸੀ ਦੀ ਧਾਰਾ 379, 411 ਤਹਿਤ ਕੇਸ ਨੰਬਰ 5 ਮਿਤੀ 10.1.2018 ਦਰਜ ਕੀਤਾ ਗਿਆ ਹੈ।ਥਾਣਾ ਮੁਖੀ ਨੇ ਕਿਹਾ ਕਿ ਤਫਤੀਸ਼ ਦੌਰਾਨ ਦੋਨਾਂ ਦੋਸ਼ੀਆਂ ਪਾਸੋਂ 7 ਹੋਰ ਮੋਬਾਇਲ, ਇੱਕ ਮੋਟਰ ਸਾਈਕਲ ਅਤੇ 3 ਕੈਮਰੇ ਵੀ ਬਰਾਮਦ ਕੀਤੇ ਗਏ ਹਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media