ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਦੇ ਪ੍ਰਾਇਮਰੀ ਵਿਭਾਗ ਵਲੋਂ ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਅਧਿਆਪਕਾ ਸ਼੍ਰੀਮਤੀ ਵਿਕਟੋਰੀਆ ਵੋਹਰਾ ਦੁਆਰਾ ਵਿਦਿਆਰਥੀਆਂ ਨੂੰ ਚਾਈਨੀਜ਼ ਡੋਰ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕ ਕੀਤਾ ਗਿਆ।ਇਸ ਬਾਰੇ ਸਮਾਰਟ ਬੋਰਡ ਰਾਹੀਂ ਵੀਡੀਓ ਕਲਿਪ ਵੀ ਵਿਖਾਏ ਗਏ ਤਾਂ ਕਿ ਸਾਰੇ ਵਿਦਿਆਰਥੀ ਇਸ ਡੋਰ ਤੋਂ ਹੋਣ ਵਾਲੇ ਜਾਨੀ ਨੁਕਸਾਨਾਂ ਬਾਰੇ ਸਬਕ ਲੈਣ।ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਚਾਈਨੀਜ਼ ਡੋਰ ਦੀ ਵਰਤੋਂ ਨਾ ਕਰਨ ਬਾਰੇ ਸਹੁੰ ਵੀ ਚੁਕਾਈ ਗਈ। ਇਸ ਮੌਕੇ ਤੇ ਮੁੱਖ ਅਧਿਆਪਕਾ ਸ਼੍ਰੀਮਤੀ ਰਵਿੰਦਰ ਨਰੂਲਾ, ਸੁਪਰਵਾਈਜਰ ਸ਼੍ਰੀਮਤੀ ਮੰਜੂ ਸਪਰਾ ਅਤੇ ਵੱਡੀ ਗਿਣਤੀ `ਚ ਅਧਿਆਪਕ ਸਾਹਿਬਾਨ ਅਤੇ ਵਿਦਿਅਰਥੀ ਸ਼ਾਮਲ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media