ਧੂਰੀ, 11 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਪੁਲਿਸ ਨੇ ਦੋ ਵਿਅਕਤੀਆਂ ਨੂੰ ਪਾਬੰਦੀਸ਼ੁਦਾ ਚਾਈਨੀਜ਼ ਡੋਰ ਵੇਚਣ ਦੇ ਦੋਸ਼ `ਚ ਗ੍ਰਿਫਤਾਰ ਕੀਤਾ ਹੈ।ਇਸ
ਸੰਬੰਧੀ ਥਾਣਾ ਸਿਟੀ ਧੂਰੀ ਦੇ ਮੁਖੀ ਰਾਜੇਸ਼ ਸਨੇਹੀ ਨੇ ਦੱਸਿਆ ਕਿ ਹੌਲਦਾਰ ਭੋਲਾ ਸਿੰਘ ਵਲੋਂ ਕ੍ਰਾਂਤੀ ਚੌਕ ਵਿਖੇ ਲਾਏ ਗਏ ਨਾਕੇ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਸ਼ਹਿਰ ਦੇ ਵਾਲਮੀਕਿ ਚੌਕ ਕੋਲ ਦੋ ਵਿਅਕਤੀ ਪਾਬੰਦੀਸ਼ੁਦਾ ਚਾਈਨੀਜ਼ ਡੋਰ ਨੂੰ ਭਾਰਤੀ ਡੋਰ ਕਹਿ ਕੇ ਵੇਚ ਰਹੇ ਹਨ, ਜਿਸ ਦੇ ਆਧਾਰ `ਤੇ ਕੀਤੀ ਗਈ ਕਾਰਵਾਈ ਦੌਰਾਨ ਵਿਨੇ ਕੁਮਾਰ ਪੁੱਤਰ ਕ੍ਰਿਸ਼ਨ ਕੁਮਾਰ ਤੇ ਕ੍ਰਿਸ਼ਨ ਕੁਮਾਰ ਪੁੱਤਰ ਦੇਸ ਰਾਜ ਦੋਵੇਂ ਵਾਸੀ ਧੂਰੀ ਨੂੰ ਚਾਈਨੀਜ਼ ਡੋਰ ਦੇ 2 ਰੋਲ ਤੇ 25 ਹਜ਼ਾਰ ਰੁਪਏ ਦੀ ਨਕਦੀ ਸਣੇ ਗ੍ਰਿਫਤਾਰ ਕੀਤਾ ਗਿਆ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media