Sunday, March 15, 2026

ਸਰਕਾਰੀ ਹਸਪਤਾਲਾਂ ’ਚ ਟੀ.ਬੀ ਦੇ ਸ਼ੱਕੀ ਮਰੀਜ਼ਾਂ ਦਾ ਹੋਵੇਗਾ ਮੁਫਤ ਐਕਸ-ਰੇ

PPN1201201805ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਦੱਸਿਆ ਕਿ ਰਾਜ ਵਿੱਚ ਟੀ.ਬੀ ਨੂੰ 2025 ਤੱਕ ਖ਼ਤਮ ਕਰਨ ਦੇ ਇਰਾਦੇ ਨਾਲ ਪੰਜਾਬ ਸਰਕਾਰ ਨੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਟੀ.ਬੀ ਦੇ ਸ਼ੱਕੀ ਮਰੀਜ਼ਾਂ ਦਾ ਮੁਫਤ ਐਕਸ-ਰੇ ਦੀ ਸੁਵਿਧਾ ਸ਼ੁਰੂ ਕਰ ਦਿੱਤੀ ਹੈ।ਇਸ ਤੋਂ ਇਲਾਵਾ ਮਲਟੀ ਡਰੱਗ ਰਜਿਸਟੇਂਟ ਮਰੀਜ਼ਾਂ ਨੂੰ ਛੇਤੀ ਹੀ ਮੁਫਤ ਪੋਸ਼ਟਿਕ ਆਹਾਰ ਮੁੱਹਇਆ ਕਰਵਾਉਣ ਦਾ ਅਹਿਮ ਫੈਸਲਾ ਵੀ ਲਿਆ ਗਿਆ ਹੈ।
ਸੰਘਾ ਨੇ ਦੱਸਿਆ ਕਿ ਮੁਫਤ ਐਕਸ-ਰੇ ਦੀ ਸੁਵਿਧਾ ਸਬੰਧੀ ਹਦਾਇਤਾਂ ਸੂਬੇ ਦੇ ਸਾਰੇ ਸਿਵਲ ਸਰਜ਼ਨਾਂ ਨੂੰ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਸੇਵਾ ਸਰਕਾਰੀ ਹਸਪਤਾਲਾਂ ਵਿੱਚ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨਾਂ ਕਿਹਾ ਕਿ ਸਿਹਤ ਵਿਭਾਗ ਨੇ ਟੀ.ਬੀ ਦੇ ਮਲਟੀ ਡਰੱਗ ਰਜਿਸਟੇਂਟ ਮਰੀਜ਼ਾਂ ਨੂੰ ਮੁਫਤ ਪੋਸ਼ਟਿਕ ਆਹਾਰ ਮੁਹੱਇਆ ਕਰਵਾਉਣ ਦਾ ਵੀ ਅਹਿਮ ਫੈਸਲਾ ਲਿਆ ਹੈ।ਉਨਾਂ ਕਿਹਾ ਕਿ ਜਲਦ ਟੀ.ਬੀ. ਦੇ ਐਮ.ਡੀ.ਆਰ ਮਰੀਜ਼ਾਂ ਨੂੰ ਤਾਕਤ ਪ੍ਰਦਾਨ ਕਰਨ ਲਈ ਇਹ ਆਹਾਰ ਦਿੱਤਾ ਜਾਵੇਗਾ ਅਤੇ ਇਹ ਮਰੀਜ਼ ਆਟਾ-ਦਾਲ ਸਕੀਮ ਦੇ ਲਾਭ ਲੈਣ ਲਈ ਵੀ ਯੋਗ ਸਮਝੇ ਜਾਣਗੇ। ਇਨਾਂ ਟੀ.ਬੀ. ਦੇ ਐਮ.ਡੀ.ਆਰ ਮਰੀਜ਼ਾਂ ਨੂੰ ਸਰਕਾਰ ਵਲੋਂ ਨੀਲੇ ਕਾਰਡ ਵੀ ਜਾਰੀ ਕੀਤੇ ਜਾਣਗੇ।
ਉਨਾਂ ਕਿਹਾ ਕਿ ਟੀ.ਬੀ ਇਕ ਅਜਿਹੀ ਬਿਮਾਰੀ ਹੈ ਜੋ ਇੱਕ ਵਿਅਕਤੀ ਤੋਂ ਦੂਜੇ ਵਿਅਕਤੀ ਤੱਕ ਆਸਾਨੀ ਨਾਲ ਫੈਲ ਸਕਦੀ ਹੈ। ਇਸ ਦੀ ਲਪੇਟ ਵਿੱਚ ਬੱਚੇ, ਬਜ਼ੁਰਗ, ਝੁੱਗੀ-ਝੋਪੜੀਆਂ ਚ ਰਹਿਣ ਵਾਲੇ ਲੋਕ ਅਤੇ ਸ਼ੁਗਰ ਦੇ ਮਰੀਜ਼ਾਂ ਨੂੰ ਆਉਣ ਦਾ ਜ਼ਿਆਦਾ ਖਤਰਾ ਹੁੰਦਾ ਹੈ ਜਿਸ ਲਈ ਟੀ.ਬੀ ਦਾ ਸਮੇਂ ਤੇ ਪਤਾ ਲਗਾਉਣ ਅਤੇ ਇਲਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵਲੋਂ ’ਐਕਟਿਵ ਕੇਸ ਫਾਈਡਿੰਗ’ ਸਕਰੀਨਿੰਗ ਪ੍ਰੋਗਰਾਮ ਵੀ ਚਲਾਇਆ ਗਿਆ ਹੈ।
ਉਨਾਂ ਨੇ ਅੱਗੇ ਦੱਸਿਆ ਕਿ ਇਸ ਸਕਰੀਨਿੰਗ ਪ੍ਰੋਗਰਾਮ ਦਾ ਮੁੱਖ ਮੰਤਵ ਟੀ.ਬੀ ਦੀ ਬਿਮਾਰੀ ਤੋਂ ਅਣਜਾਣ ਮਰੀਜ਼ਾਂ ਦੀ ਪਹਿਚਾਣ ਕਰਨਾ ਹੈ, ਜਿਨਾਂ ਨੂੰ ਸਿਹਤ ਸੁਵਿਧਾਵਾਂ ਉਪਲਬਧ ਨਹੀਂ ਹੋਈਆਂ ਹਨ ਜਾਂ ਜਿਨਾਂ ਵਿੱਚ ਟੀ.ਬੀ ਦੇ ਲੱਛਣ ਨਹੀਂ ਹਨ ਜਾਂ ਫਿਰ ਲੱਛਣ ਪਾਏ ਜਾਂਦੇ ਹਨ ਦਾ ਸੈਂਪਲ ਲੈ ਕੇ ਟੈਸਟ ਕਰਨੇ ਹਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply