ਅੰਮ੍ਰਿਤਸਰ, 12 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਇਤਿਹਾਸਕ ਖ਼ਾਲਸਾ ਕਾਲਜ ਦੇ ਅਸਿਸਟੈਂਟ ਪ੍ਰੋਫੈਸਰ ਨੂੰ ਗੋਲਡ ਮੈਡਲ ਅਤੇ ਪ੍ਰਸੰਸਾ
ਪੱਤਰ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖ਼ਾਲਸਾ ਕਾਲਜ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਖੇਤੀਬਾੜੀ ਵਿਭਾਗ ਦੇ ਅਸਿਸਟੈਂਟ ਪ੍ਰੋਫੈਸਰ ਡਾ. ਕੰਵਲਜੀਤ ਸਿੰਘ (ਫਲਸ ਵਿਗਿਆਨ) ਨੂੰ ਉਨ੍ਹਾਂ ਵਲੋਂ ਲਿਖੇ ਗਏ ਖੋਜ-ਪੱਤਰ ‘ਉੱਤਰੀ ਭਾਰਤ ’ਚ ਕਣਕ ਅਤੇ ਚੌਲਾਂ ਦੇ ਫਸਲੀ ਬਦਲ’ ਲਈ ‘ਭਾਰਤੀ ਆਲੂ-ਖੋਜ ਸੰਸਥਾਨ ਸ਼ਿਮਲਾ’ ਵੱਲੋਂ ਗੋਲਡ ਮੈਡਲ ਅਤੇ ਪ੍ਰਸੰਸਾ-ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਅਤੇ ਵਿਭਾਗ ਮੁਖੀ ਡਾ. ਰਨਦੀਪ ਕੌਰ ਨੇ ਡਾ. ਕੰਵਲਜੀਤ ਸਿੰਘ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਵਿਭਾਗ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ। ਵਿਭਾਗ ਦੇ ਮੈਂਬਰਾਂ ਅਤੇ ਖੋਜ-ਵਿਦਿਆਰਥੀਆਂ ਲਈ ਇਹ ਬਹੁਤ ਉਤਸ਼ਾਹ ਵਾਲੀ ਗੱਲ ਹੈ।
Check Also
ਬੈਂਕ ਆਫ਼ ਇੰਡੀਆ ਨੇ ਸੰਗਤਾਂ ਦੀ ਸਹੂਲਤ ਲਈ ਸ੍ਰੀ ਦਰਬਾਰ ਸਾਹਿਬ 12 ਵਾਟਰ ਕੂਲਰ ਕੀਤੇ ਭੇਟ
ਅੰਮ੍ਰਿਤਸਰ, 5 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਦੀ ਸਹੂਲਤ ਲਈ …
Punjab Post Daily Online Newspaper & Print Media