Tuesday, November 24, 2026

ਦਸ਼ਮੇਸ਼ ਹੈਰੀਟੇਜ਼ ਪਬਲਿਕ ਸਕੂਲ ਦੇ ਬੱਚਿਆਂ ਨੇ ਮਨਾਈ ਲੋਹੜੀ

ਚੌਂਕ ਮਹਿਤਾ, 12 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ) – ਦਸ਼ਮੇਸ਼ ਵਿਦਿਅਕ ਸੰਸਥਾਵਾ ਮਹਿਤਾ ਚੌਂਕ ਦੀ ਸੀ.ਬੀ.ਐਸ.ਈ ਬ੍ਰਾਂਚ ਦਸ਼ਮੇਸ਼ ਹੈਰੀਟੇਜ਼ PPN1201201811ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੇ ਵਿਹੜੇੇ ਵਿੱਚ ਭੁੱਗਾ ਬਾਲ ਕੇੇ ਲੋਹੜੀ ਦਾ ਤਿਉਹਾਰ ਮਨਾਇਆ।ਰਵਿੰਦਰ ਸਿੰਘ ਅਰੋੜਾ ਐਸ.ਡੀ.ਐਮ ਬਾਬਾ ਬਕਾਲਾ ਸਾਹਿਬ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਦੇ ਮਹੱਤਵ ਬਾਰੇ ਦੱਸਿਆ ਅਤੇ ਐਸ.ਡੀ.ਐਮ ਅਰੋੜਾ ਨੂੰ `ਜੀ ਆਇਆ` ਆਖਿਆ।ਉਨਾਂ ਨੇ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਸਕੂਲ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ।ਸਕੂਲ ਦੇ ਕੋ-ਆਰਡੀਨੇਟਰ ਮਨਪ੍ਰੀਤ ਸਿੰਘ ਟੱਕਰ ਨੇ ਐਸ.ਡੀ.ਐਮ ਰਵਿੰਦਰ ਸਿੰਘ ਅਰੋੜਾ ਅਤੇ ਹੋਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਟਾਫ ਮੈਂਬਰ ਮੈਡਮ ਅਰਸ਼ਪ੍ਰੀਤ ਕੌਰ, ਰਾਜਵਿੰਦਰ ਕੌਰ, ਜਗਦੀਪ ਕੌਰ, ਨਵਪ੍ਰੀਤ ਕੌਰ, ਨਵਜੀਤ ਕੌਰ, ਨਵਰੀਤ ਕੌਰ, ਅਮਨਪ੍ਰੀਤ ਕੌਰ, ਸੋਮ ਲਾਲ ਵੀ ਹਾਜ਼ਰ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply