ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਥਾਨਕ ਨਹਿਰੂ ਸ਼ਾਪਿੰਗ ਕੰਪਲੈਕਸ ਵਿਖੇ ਇਸਤਰੀ ਅਕਾਲੀ ਜਥਾ ਅੰਮ੍ਰਿਤਸਰ (ਸ਼ਹਿਰੀ) ਵਲੋਂ
ਧੀਆਂ ਦੀ ਲੋਹੜੀ ਮਨਾਈ ਗਈ।ਜਿਸ ਵਿੱਚ ਸੂਬਾ ਮੀਤ ਪ੍ਰਧਾਨ ਬੀਬੀ ਰਜਵੰਤ ਕੌਰ ਵਿਸ਼ੇਸ਼ ਤੋਰ `ਤੇ ਪਹੁੰਚੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਬੀ ਰਾਜਵਿੰਦਰ ਕੌਰ ਰਾਜ ਨੇ ਦੱਸਿਆ ਕਿ ਬੀਬੀ ਹਰਸਿਮਰਤ ਕੌਰ ਬਾਦਲ ਦੇ ਦਿੱਤੇ ਨਾਅਰੇ ਅਧੀਨ `ਨੰਨੀ ਛਾਂ` ਅਧੀਨ ਧੀਆਂ ਦੀ ਲੋਹੜੀ ਮਨਾਈ ਜੋਸ਼ੋ-ਖਰੋਸ਼ ਨਾਲ ਮਨਾਈ ਗਈ ਅਤੇ ਨਵ-ਜੰਮੀਆਂ ਧੀਆਂ ਦਾ ਮਾਨ ਸਨਮਾਨ ਕੀਤਾ ਗਿਆ, ਤਾਂ ਜੋ ਉਨ੍ਹਾਂ ਨੂੰ ਜਨਮ ਦੇਣ ਵਾਲੇ ਮਾਪੇ ਆਪਣੇ-ਆਪ `ਤੇ ਵਧੇਰੇ ਫਖਰ ਮਹਿਸੂਸ ਕਰ ਸਕਣ।ਇਸ ਸਮੇਂ ਪੰਜਾਬ ਦੀ ਮਸ਼ਹੂਰ ਗਾਇਕਾ ਨੈਂਨਸੀ ਬਾਰੀਆਂ ਨੇ ਆਪਣੇ ਗੀਤਾਂ ਨਾਲ ਸਾਰਿਆਂ ਨੂੰ ਮੰਤਰ ਮੁਗਧ ਕਰ ਦਿੱਤਾ।ਇਸ ਮੌਕੇ ਬੀਬੀ ਮਨਿੰਦਰ ਕੌਰ, ਬੀਬੀ ਰੂਬੀ, ਬੀਬੀ ਚਰਨਜੀਤ ਕੌਰ, ਬੀਬੀ ਜਗਜੀਤ ਕੌਰ, ਬੀਬੀ ਸਿਮਰਨਜੀਤ ਕੌਰ ਤੇ ਹੋਰ ਬੀਬੀਆਂ ਹਾਜਰ ਸਨ।
Check Also
ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …
Punjab Post Daily Online Newspaper & Print Media