ਧੂਰੀ, 14 ਜਨਵਰੀ (ਪੰਜਾਬ ਪੋਸਟ- ਪਰਵੀਨ ਗਰਗ) – ਬੀਤੇ ਦਿਨੀਂ ਪਿੰਡ ਭਸੌੜ ਵਿਖੇ ਕਰਜੇ ਦੇ ਭਾਰ ਹੇਠ ਦਬੇ ਇੱਕ ਦਲਿਤ ਨੌਜਵਾਨ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲੈਣ ਦੀ ਖਬਰ ਹੈ।ਪਿੰਡ ਭਸੌੜ ਦੇ ਮੁੋਹਤਵਰ ਡਾ. ਅਨਵਰ ਭਸੌੜ ਨੇ ਦੱਸਿਆ ਕਿ ਪਿੰਡ ‘ਚ ਕਰਿਆਨੇ ਦੀ ਦੁਕਾਨ ਕਰਦਾ ਦਲਿਤ ਪਰਿਵਾਰ ਦਾ ਰਾਜਪਾਲ ਸਿੰਘ (25) ਪੁੱਤਰ ਕਰਮ ਸਿੰਘ ਆਪਣੇ ਸਿਰ ਚੜ੍ਹੇ ਕਰੀਬ ਦੋ ਲੱਖ ਰੁਪਏ ਦੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਬੀਤੇ ਦਿਨੀਂ ਉਸ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।ਮ੍ਰਿਤਕ ਆਪਣੇ ਪਿੱਛੇ ਪਤਨੀ ਦੋ ਛੋਟੀਆਂ ਬੇਟੀਆਂ ਛੱਡ ਗਿਆ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਅੰਮਿ੍ਤਸਰ, 23 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀਆਂ ਖ਼ਾਲਸਾ …
Punjab Post Daily Online Newspaper & Print Media