Saturday, July 25, 2026

ਮਾਧਵ ਵਿੱਦਿਆ ਨਿਕੇਤਨ ਵਿਖੇ ਮਨਾਇਆ ਲੋਹੜੀ ਦਾ ਤਿਉਹਾਰ

PPN1501201802ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਮਾਧਵ ਵਿਦਿਆ ਨਿਕੇਤਨ ਸਕੂਲ ਵਿਖੇ ਲੋਹੜੀ ਅਤੇ ਸਵਾਮੀ ਵਿਵੇਕਾਨੰਦ ਜਯੰਤੀ ਜੋਸ਼ੋ ਖਰੋਸ਼ ਨਾਲ ਮਨਾਈ ਗਈ।ਵਿਦਿਆਰਥੀਆਂ ਨੇ  ਸਵਾਮੀ ਵਿਵੇਕਾਨੰਦ ਦੇ ਵਿਚਾਰਾਂ ਬਾਰੇ ਚਾਨਣਾ ਪਾਇਆ ਅਤੇ ਜੀਵਨ ਦੀ ਹਰ ਸਮੱਸਿਆ ਦਾ ਮੁਕਾਬਲਾ ਕਰਨ ਦੀ ਧੀਰਜ਼ ਨਾਲ ਮੁਕਾਬਲਾ ਕਰਨ ਦੀ ਪ੍ਰੇਰਨਾ ਕੀਤੀ।ਛੇਵੀਂ ਤੇ ਸਤਵੀਂ ਕਲਾਸ ਦੇ ਵਿਦਿਆਰਥੀਆਂ ਨੇ ਲੋਹੜੀ ਸਬੰਧੀ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ। ਵਿਦਿਆਰਥੀਆਂ ਨੂੰ ਮੁੰਗਫਲੀ ਤੇ ਰਿਉੜੀਆਂ ਵੰਡੀਆਂ ਗਈਆਂ।ਸਕੂਲ ਕਮੇਟੀ ਪ੍ਰਧਾਨ ਅਰੁਣ ਮਹਿਰਾ, ਮੈਨੇਜਰ ਡਾ. ਸੁਰੇਸ਼ ਮਹਾਜਨ ਅਤੇ ਉਹਨਾਂ ਦੀ ਧਰਮ ਪਤਨੀ ਵੀ ਮੌਜ਼ੂਦ ਰਹੇ।ਪ੍ਰਿੰ: ਕਮਲੇਸ਼ ਕੌਰ ਨੇ ਸਾਰਿਆਂ ਨੂੰ ਲੋਹੜੀ ਦੀ ਵਧਾਈ ਦਿੱਤੀ।

Check Also

ਭਗਤ ਪੂਰਨ ਸਿੰਘ ਜੀ ਦੀ 34ਵੀਂ ਸਲਾਨਾ ਬਰਸੀ ਸਮਾਗਮਾਂ ਸਬੰਧੀ ਸਲਾਹਕਾਰ ਕਮੇਟੀ ਦੀ ਮੀਟਿੰਗ

ਅੰਮ੍ਰਿਤਸਰ, 24 ਜੁਲਾਈ (ਜਗਦੀਪ ਸਿੰਘ) – ਸਥਾਨਕ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਵਿਖੇ …

Leave a Reply