Tuesday, May 21, 2024

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕਲੱਬਾਂ ਵਲੋਂ ਵਿਸ਼ੇਸ਼ ਸਾਈਕਲ ਰੈਲੀ ਦਾ ਆਯੋਜਨ

ਅੰਮ੍ਰਿਤਸਰ 15 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੋ ਗਰੀਨ ਕਲੱਬ ਅਤੇ ਫੂਡ ਐਂਡ ਫਿਟਨੈਸ ਕਲੱਬ PPN1501201814ਵੱਲੋਂ ਇਕ ਵਿਸ਼ੇਸ਼ ਸਾਈਕਲ ਰੈਲੀ ਦਾ ਆਯੋਜਨ ਕੀਤਾ ਗਿਆ। ਕੌਮੀ ਦਿਵਸ ਨੂੰ ਸਮਰਪਿਤ ਇਸ ਰੈਲੀ ਵਿਚ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਮਿਊਜ਼ਿਕ ਕਲੱਬ ਵੱਲੋਂ ਇਸ ਮੌਕੇ ਵਿਸ਼ੇਸ਼ ਪੇਸ਼ਕਾਰੀ ਦਾ ਆਯੋਜਨ ਵੀ ਕੀਤਾ ਗਿਆ।
ਵਾਈਸ-ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਸਥਾਪਿਤ ਵੱਖ ਵੱਖ ਕਲੱਬਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰਨਾਂ ਗਤੀਵਿਧੀਆਂ ਨਾਲ ਜੋੜਨਾਂ ਅਤੇ ਉਨ੍ਹਾਂ ਦਾ ਬਹੁਪੱਖੀ ਵਿਕਾਸ ਕਰਨਾ ਹੈ।
ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਸੁਰੱਖਿਆ ਅਫਸਰ ਸ੍ਰੀ ਸੁਖਦੇਵ ਸਿੰਘ ਧੰਜਲ, ਪ੍ਰੋ. ਸੁਖਦੇਵ ਸਿੰਘ, ਡਾਇਰੈਕਟਰ ਖੇਡਾਂ; ਕੰਵਰ ਮਨਦੀਪ ਸਿੰਘ ਢਿੱਲੋਂ, ਪ੍ਰੋ. ਗੀਤਾ ਹੁੰਦਲ, ਡਾ. ਪਰਮਬੀਰ ਸਿੰਘ ਮੱਲ੍ਹੀ, ਡਾ. ਅਮਨਦੀਪ ਸਿੰਘ ਸੈਣੀ, ਡਾ. ਤੇਜਵੰਤ ਸਿੰਘ ਕੰਗ, ਡਾ. ਮਨਦੀਪ ਕੌਰ, ਡਾ. ਸਤਨਾਮ ਸਿੰਘ ਦਿਓਲ ਅਤੇ ਯੂਨੀਵਰਸਿਟੀ ਦੇ ਅਧਿਆਪਕ ਤ ਕਰਮਚਾਰੀ ਹਾਜ਼ਰ ਹੋਏ।

Check Also

ਏਡਿਡ ਸਕੂਲ ਬੰਦ ਕਰਨ ਅਤੇ ਗ੍ਰਾਂਟਾਂ ਵਿੱਚ ਕਟੌਤੀ ਦੀ ਵਿਰੁੱਧ 22 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ `ਚ ਰੋਸ ਮਾਰਚ ਦਾ ਐਲਾਨ

ਅੰਮ੍ਰਿਤਸਰ, 20 ਮਈ (ਖੁਰਮਣੀਆਂ) – ਏਡਿਡ ਸਕੂਲ ਟੀਚਰ ਯੂਨੀਅਨ ਅੰਮ੍ਰਿਤਸਰ ਦੀ ਮੀਟਿੰਗ ਸੈਕੰਡਰੀ ਸਕੂਲ ‘ਚ …

Leave a Reply