ਸੁਜਾਨਪੁਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਸੁਜਾਨਪੁਰ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ ਧਾਮ ਨਾਲ
ਮਨਾਇਆ ਗਿਆ।ਕਾਲਜ ਦੀ ਪ੍ਰਿੰਸੀਪਲ ਭੁਪਿੰਦਰ ਕੌਰ ਨੇ ਕਿਹਾ ਕਿ ਸਾਡਾ ਦੇਸ਼ ਮੇਲਿਆਂ ਤਿੳਹਾਰਾਂ ਦੇਸ਼ ਹੈ, ਜਿਥੇ ਹਰ ਦਿਨ ਕੋਈ ਨਾ ਕੋਈ ਤਿੳਹਾਰ ਮਨਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਲੋਹੜੀ ਦਾ ਤਿਉਹਾਰ ਆਪਸੀ ਪ੍ਰੇਮ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।ਇਸ ਮੌਕੇ ਤੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਵਲੋਂ ਲੋਹੜੀ ਬਾਲੀ ਗਈ ਅਤੇ ਮੂੰਗਫਲੀ ਤੇ ਰਿੳੜੀਆਂ ਵੰਡੀਆਂ ਗਈਆਂ।ਇਸ ਮੌਕੇ ਅਸਿਸਟੈਟ ਪ੍ਰੋਫੈਸਰ ਸੁਖਜਿੰਦਰ ਕੌਰ, ਡਾ. ਅਰਜਨ ਸਿੰਘ, ਗੁਰਪ੍ਰਤਾਪ ਸਿੰਘ, ਇੰਦੂ ਬਾਲਾ, ਰੁਚੀ ਮਹਾਜਨ, ਸੀਤਲ ਮਹਾਜਨ, ਸੁਖਦੀਪ ਕੌਰ, ਸਾਲੂ ਦੇਵੀ, ਭਾਵਨਾ, ਗੁਰਜੀਤ ਕੌਰ, ਤਨੂ ਸਲਾਰੀਆਂ, ਨੇਹਾ, ਸਵੇਤਾ, ਗੁਲਕਿਰਨ ਕੌਰ, ੳਮ ਪ੍ਰਕਸ਼ ਪੰਕਜ, ਦੋਹਿਤਾ, ਕਮਲਜੀਤ ਕੌਰ, ਵਨੀਤਾ, ਪ੍ਰੀਆ, ਨੀਰਜ ਕੁਮਾਰ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media