ਜੰਡਿਆਲਾ ਗੁਰੂ, 15 ਜਨਵਰੀ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਪੁਲਿਸ ਸਟੇਸ਼ਨ ਨਵੇਂ ਆਏ ਐਸ.ਐਚ.ਓ ਹਰਸੰਦੀਪ ਸਿੰਘ ਸੰਧੂ ਨੇ ਜੰਡਿਆਲਾ ਪ੍ਰੈਸ ਕਲੱਬ ਦੇ ਸਮੂਹ ਪੱਤਰਕਾਰਾਂ ਨਾਲ ਮੀਟਿੰਗ ਕੀਤੀ।ਇਸ ਤੋਂ ਪਹਿਲਾਂ ਉਹ ਥਾਣਾ ਬਿਆਸ ਡਿਊਟੀ ਕਰਕੇ ਆਏ ਸਨ।ਪੱਤਰਕਾਰਾਂ ਨਾਲ ਗੱਲਬਾਤ ਦੋਰਾਨ ਐਸ.ਐਚ.ਓ ਨੇ ਨਸ਼ੇ ਦੇ ਮਾਮਲੇ ਵਿਚ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੁਲਿਸ ਦੇ ਨਾਲ ਨਾਲ ਮਾਂ ਬਾਪ ਨੂੰ ਵੀ ਆਪਣਿਆਂ ਬਚਿਆਂ ਦਾ ਧਿਆਨ ਰੱਖਣਾ ਚਾਹੀਦਾ ਹੈ, ਕਿਉਂਕਿ ਛੋਟੀ ਉਮਰ ਵਿਚ ਹੀ ਨੌਜਵਾਨ ਮਾੜੀ ਸੰਗਤ ਵਿਚ ਪੈ ਜਾਂਦੇ ਹਨ।ਜਿਸ ਦੇ ਨਤੀਜੇ ਬਾਅਦ ਵਿਚ ਮਾਂ ਬਾਪ ਨੂੰ ਭੁਗਤਨੇ ਪੈਂਦੇ ਹਨ।ਉਹਨਾਂ ਨੇ ਸ਼ਹਿਰ ਵਿਚ ਟਰੈਫਿਕ ਦੀ ਮੁੱਖ ਸਮੱਸਿਆ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਇਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।ਉਹਨਾਂ ਕਿਹਾ ਕਿ ਸ਼ਹਿਰ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਜੰਡਿਆਲਾ ਪ੍ਰੈਸ ਕਲੱਬ ਵਲੋਂ ਚੇਅਰਮੈਨ ਸੁਨੀਲ ਦੇਵਗਨ, ਸੁਰਿੰਦਰ ਅਰੋੜਾ ਅਤੇ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਸਮੇਤ ਸਮੂਹ ਪੱਤਰਕਾਰ ਮੌਜੂਦ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media