ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਥੇ ਇੱਕ ਨਿੱਜੀ ਹਸਪਤਾਲ ਵਿਖੇ ਦਾਖਲ ਸਿੱਖ
ਆਗੂ ਮਨਜੀਤ ਸਿੰਘ ਕਲਕੱਤਾ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਕਾਮਨਾ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ ਅਤੇ ਨਿੱਜੀ ਸਹਾਇਕ ਸ. ਜਗਜੀਤ ਸਿੰਘ ਜੱਗੀ ਵੀ ਮੌਜੂਦ ਸਨ। ਭਾਈ ਲੌਂਗੋਵਾਲ ਨੇ ਕਲਕੱਤਾ ਦੇ ਸਪੁੱਤਰ ਗੁਰਪ੍ਰੀਤ ਸਿੰਘ ਨਾਲ ਗੱਲਬਾਤ ਕੀਤੀ ਅਤੇ ਡਾਕਟਰਾਂ ਪਾਸੋਂ ਵੀ ਉਨ੍ਹਾਂ ਦੀ ਹਾਲਤ ਸਬੰਧੀ ਜਾਣਕਾਰੀ ਪ੍ਰਾਪਤ ਕੀਤੀ।ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਨਜੀਤ ਸਿੰਘ ਕਲਕੱਤਾ ਦੇ ਪਰਿਵਾਰ ਨਾਲ ਉਨ੍ਹਾਂ ਦੀਆਂ ਸੇਵਾਵਾਂ ਦਾ ਜ਼ਿਕਰ ਕਰਦਿਆਂ ਸਿੱਖ ਸਟੂਡੈਂਟ ਫੈਡਰੇਸ਼ਨ, ਪੰਜਾਬ ਸਰਕਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵਿਚ ਕੀਤੇ ਕਾਰਜਾਂ ਨੂੰ ਵੀ ਸਲਾਹਿਆ।ਦੱਸਣਯੋਗ ਹੈ ਕਿਮਨਜੀਤ ਸਿੰਘ ਕਲਕੱਤਾ ਬੀਤੇ ਕੁਝ ਦਿਨਾਂ ਤੋਂ ਬੀਮਾਰ ਹੋਣ ਕਾਰਨ ਇੱਕ ਹਸਪਤਾਲ ਵਿਖੇ ਜ਼ੇਰੇ ਇਲਾਜ ਹਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media