ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਦੇ ਕੰਪਿਊਟਰ ਵਿਭਾਗ ਦੀ ਟੈਕ-ਇਰਾ ਕੰਪਿਊਟਰ ਸੋਸਾਇਟੀ ਵਲੋਂ
ਬੀਤੇ ਦਿਨ ਕਲਾਊਡ ਕੰਪਿਊਟਿੰਗ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਸ ਇਸ ਸੈਮੀਨਾਰ ਨੂੰ ਸੁਮਿਤ ਸਿੰਘ ਫਾਊਂਡਰ ਸ਼ਪੈੲਜ਼ਾਂ ਟੈਕਨੋਲੋਜ਼ਿਸ, ਆਸਟਰੇਲੀਆ ਨੇ ਸੰਬੋਧਨ ਕੀਤਾ। ਇਸ ’ਚ ਉਨ੍ਹਾਂ ਨੇ ਕਲਾਊਡ ਕੰਪਿਊਟਿੰਗ, ਮੋਬਾਇਲ ਕਪਿਊਟਿੰਗ, ਵੇਬ ਡਿਵੈੱਲਪਮੈਂਟ ਅਤੇ ਬਿਗ ਡੇਟਾ ਅਤੇ ਉਨ੍ਹਾਂ ਦੇ ਟੂਲਜ਼ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਇਸ ਬਾਰੇ ਪ੍ਰੈਕਟੀਕਲ ਟ੍ਰੇਨਿੰਗ ਲੈਣ ਲਈ ਵੀ ਕਿਹਾ।
ਇਸ ਮੌਕੇ ਪ੍ਰਿੰ: ਡਾ. ਮਹਿਲ ਸਿੰਘ ਨੇ ਪ੍ਰੋ. ਹਰਭਜਨ ਸਿੰਘ ਰੰਧਾਵਾ ਹੈਡ ਕੰਪਿਊਟਰ ਵਿਭਾਗ ਅਤੇ ਪ੍ਰੋ. ਮਨੀ ਅਰੋੜਾ ਦੀ ਮੌਜ਼ੂਦਗੀ ’ਚ ਸੁਮਿਤ ਸਿੰਘ ਦਾ ਫੁਲਾਂ ਦੇ ਗੁਲਦਸਤੇ ਨਾਲ ਸਵਾਗਤ ਕੀਤਾ।ਪ੍ਰਿੰ: ਡਾ. ਮਹਿਲ ਸਿੰਘ ਨੇ ਆਏ ਹੋਏ ਮਹਿਮਾਨ ਨੂੰ ਜੀ ਆਇਆ ਕਿਹਾ ਅਤੇ ਕੰਪਿਊਟਰ ਵਿਭਾਗ ਦੀ ਇਹ ਸੈਮੀਨਾਰ ਕਰਵਾਉਣ ’ਤੇ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਥਿਊਰੈਟੀਕਲ ਵਿਦਿਆ ਦੇ ਨਾਲ-ਨਾਲ ਪ੍ਰੈਕਟੀਕਲ ਵਿੱਦਿਆ ਵੀ ਇਸ ਵਿਗਿਆਨਿਕ ਅਤੇ ਤਕਨੀਕੀ ਸਮੇਂ ਦੀ ਮੁੱਖ ਲੋੜ ਹੈ।ਪ੍ਰੋ. ਹਰਭਜਨ ਸਿੰਘ ਰੰਧਾਵਾ ਨੇ ਆਏ ਮਹਿਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਆਉਣ ਵਾਲੇ ਸਮੇਂ ’ਚ ਇਸ ਤਰ੍ਹਾਂ ਦੇ ਹੋਰ ਸੈਮੀਨਾਰ ਤੇ ਵਰਕਸ਼ਾਪਾਂ ਵੀ ਆਯੋਜਿਤ ਕੀਤੀਆਂ ਜਾਣਗੀਆਂ। ਇਸ ਮੌਕੇ ਕੰਪਿਊਟਰ ਵਿਭਾਗ ਦੇ ਪ੍ਰੋ. ਕੰਵਲਜੀਤ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ: ਅਨੁਰੀਤ ਕੌਰ, ਪ੍ਰੋ. ਰਵੀ ਪਟਨੀ, ਪ੍ਰੋ: ਨਿਮਰਤ ਕੌਰ, ਪ੍ਰੋ. ਸੋਨਾਲੀ ਤੁਲੀ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …
Punjab Post Daily Online Newspaper & Print Media