Friday, March 13, 2026

ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਪਹਿਲੀ ਰਾਸ਼ਟਰੀ ਗੋਸ਼ਠੀ `ਚ ਹਜ਼ਾਰਾਂ ਸ਼ਾਮਲ

ਸਮਰਿਤੀ ਇਰਾਨੀ ਵਲੋਂ ਅਜਿਹੇ ਹੋਰ ਪ੍ਰੋਗਰਾਮ ਆਯੋਜਿਤ ਕਰਨ ਦਾ ਸੱਦਾ
ਨਵੀਂ ਦਿੱਲੀ, 16 ਜਨਵਰੀ (ਪੰਜਾਬ ਪੋਸਟ ਬਿਊਰੋ)  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਬਾਰੇ ਕਰਵਾਈ PPN1601201805ਗਈ ਪਹਿਲੀ ਰਾਸ਼ਟਰੀ ਗੋਸ਼ਠੀ ਦੇਸ਼ ਦੀ ਨੌਜਵਾਨ ਪੀੜੀ ਤੇ ਬੱਚਿਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਉਣ ਲਈ ਰਾਸ਼ਟਰੀ ਮੁਹਿੰਮ ਦੀ ਸ਼ੁਰੂਆਤ ਵੱਲ ਪਹਿਲਾ ਕਦਮ ਸਾਬਤ ਹੋਈ ਤੇ ਬੁਲਾਰਿਆਂ ਨੇ ਅਜਿਹੇ ਪ੍ਰੋਗਰਾਮ ਦੇਸ਼ ਦੇ ਸਾਰੇ ਪ੍ਰਮੁੱਖ ਸ਼ਹਿਰਾਂ ਤੇ ਕਸਬਿਆਂ ਵਿਚ ਆਯੋਜਿਤ ਕਰਨ ਦਾ ਸੱਦਾ ਦਿੱਤਾ।ਵਿਗਿਆਨ ਭਵਨ ਵਿਖੇ ਹੋਏ ਪ੍ਰੋਗਰਾਮ ਵਿਚ ਹਜ਼ਾਰਾਂ ਲੋਕਾਂ ਨੇ ਸ਼ਮੂਲੀਅਤ ਕੀਤੀ।
ਇਸ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰੀ ਕੈਬਨਿਟ ਮੰਤਰੀ ਸ੍ਰੀਮਤੀ ਸਮਰਿਤੀ ਇਰਾਨੀ ਨੇ ਇਸ ਰਾਸ਼ਟਰੀ ਗੋਸ਼ਠੀ ਦੇ ਆਯੋਜਨ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਧਾਈ ਦਿੱਤੀ ਤੇ ਨੌਜਵਾਨ ਪੀੜੀ ਨੂੰ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਜਾਣੂ ਕਰਵਾਉਣ ਲਈ ਅਜਿਹੇ ਵੱਧ ਤੋਂ ਵੱਧ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ।ਉਹਨਾਂ ਕਿਹਾ ਕਿ ਉਹ ਇਕ ਮੰਤਰੀ ਵਜੋਂ ਨਹੀਂ ਬਲਕਿ ਮਾਂ ਵਜੋਂ ਅਜਿਹੇ ਸਿੱਖਿਆ ਪ੍ਰੋਗਰਾਮਾਂ ਵਿਚ ਸ਼ਾਮਲ ਹੋਣਾ ਚਾਹੁਣਗੇ ਤੇ ਉਹ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਤੋਂ ਬੇਹੱਦ ਪ੍ਰਭਾਵਤ ਹਨ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਿਹੇ ਪ੍ਰੋਗਰਾਮ ਹਰ ਸ਼ਹਿਰ ਤੇ ਕਸਬੇ ਵਿਚ ਆਯੋਜਤ ਹੋਣੇ ਚਾਹੀਦੇ ਹਨ ਤਾਂ ਕਿ ਸਾਡੇ ਬੱਚਿਆਂ ਨੂੰ ਇਹਨਾਂ ਸਾਹਿਬਜ਼ਾਦਿਆਂ ਦੀ ਬਹਾਦਰੀ ਤੇ ਦਲੇਰੀ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ ਜਿਸਦੀ ਵਿਸ਼ਵ ਇਤਿਹਾਸ ਵਿਚ ਕੋਈ ਬਰਾਬਰੀ ਨਹੀਂ ਮਿਲਦੀ। ਉਹਨਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੱਦਾ ਦਿੱਤਾ ਕਿ ਉਹ ਆਪਣੀਆਂ ਵਿਦਿਅਕ ਸੰਸਥਾਵਾਂ ਵਿਚ ਪੜਦੇ ਬੱਚਿਆਂ ਨੂੰ ਵਿਰਾਸਤ ਏ ਖਾਲਸਾ ਤੇ ਹੋਰ ਵਿਰਾਸਤੀ ਸਥਾਨਾਂ ਦੇ ਦਰਸ਼ਨ ਕਰਵਾਉਣ ਲੈ ਕੇ ਜਾਣ ਤਾਂ ਕਿ ਉਹ ਸਾਡੀ ਅਮੀਰ ਵਿਰਾਸਤ ਤੇ ਇਤਿਹਾਸ ਤੋਂ ਜਾਣੂ ਹੋ ਸਕਣ।ਉਹਨਾਂ ਇਹ ਵੀ ਦੱਸਿਆ ਕਿ ਬਾਦਲ ਸਰਕਾਰ ਵੱਲੋਂ ਇਹਨਾਂ ਵਿਰਾਸਤੀ ਸਥਾਨਾਂ ਨੂੰ ਵਿਕਸਤ ਕਰਨ ਵਾਸਤੇ 2000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਖਰਚ ਕੀਤੀ ਗਈ। ਉਹਨਾਂ ਨੇ ਇਹ ਪਹਿਲਕਦਮੀ ਕਰਨ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ।
ਪ੍ਰਸਿੱਧ ਪੱਤਰਕਾਰ ਰਜਤ ਸ਼ਰਮਾ ਨੇ ਇਸ ਮੌਕੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ `ਤ ਇਕ ਅਦੁੱਤੀ ਫਿਲਮ ਬਣਾਉਣ ਦਾ ਐਲਾਨ ਕੀਤਾ ਤੇ ਕਿਹਾ ਕਿ ਇਹ ਵਿਲੱਖਣ ਫਿਲਮ ਦੁਨੀਆਂ ਦੇ ਹਰ ਚੈਨਲ `ਤੇ ਚਲਵਾਈ ਜਾਵੇਗੀ।
ਪਰਵੇਸ਼ ਵਰਮਾ ਵਲੋਂ ਬਾਲ ਦਿਵਸ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੇ ਦਿਨ ਮਨਾਉਣ ਦਾ ਐਲਾਨ
PPN1601201806ਮੈਂਬਰ ਪਾਰਲੀਮੈਂਟ ਪਰਵੇਸ਼ ਸਾਹਿਬ ਸਿੰਘ ਵਰਮਾ ਨੇ ਇਸ ਮੌਕੇ ਆਉਂਦੇ ਦਸੰਬਰ ਮਹੀਨੇ ਤੋਂ ਬਾਲ ਦਿਵਸ ਸਾਹਿਬਜ਼ਾਦਿਆਂ ਦੀ ਸ਼ਹਾਦਤ ਵਾਲੇ ਦਿਨ ਤੋਂ ਮਨਾਉਣ ਦਾ ਐਲਾਨ ਕੀਤਾ।ਉਹਨਾਂ ਕਿਹਾ ਕਿ ਉਹ ਇਹ ਵੇਖ ਕੇ ਖੁਸ਼ ਹਨ ਕਿ ਸਿੱਖ ਭਾਈਚਾਰੇ ਦੇ ਮੈਂਬਰ ਦਿੱਲੀ ਗੁਰਦੁਆਰਾ ਕਮੇਟੀ ਦੀ ਅਗਵਾਈ ਹੇਠ ਦਿਆਲ ਸਿੰਘ ਕਾਲਜ ਵਰਗੀਆਂ ਇਤਿਹਾਸਕ ਸੰਸਥਾਵਾਂ ਨੂੰ ਬਚਾਉਣ ਵਾਸਤੇ ਸਰਗਰਮ ਭੂਮਿਕਾ ਨਿਭਾਅ ਰਹੇ ਹਨ ਬਲਕਿ ਨਾਲ ਹੀ ਦੇਸ਼ ਦੇ ਬੱਚਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਤੋਂ ਜਾਣੂ ਕਰਵਾਉਣ ਲਈ ਮੁਹਿੰਮ ਵੀ ਸ਼ੁਰੂ ਕਰ ਰਹੀ ਹੈ।
ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵੀ ਸੀ ਡਾ. ਜਸਪਾਲ ਸਿੰਘ ਨੇ ਇਸ ਮੌਕੇ ਦੱਸਿਆ ਕਿ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਪਿੱਛੇ ਇਕ ਵੱਡਾ ਫਲਸਫਾ ਕੰਮ ਕਰ ਰਿਹਾ ਸੀ।ਉਹਨਾਂ ਨੇ ਇਸ ਵਿਸ਼ੇ `ਤੇ ਵਿਸਥਾਰ ਵਿਚ ਚਾਨਣਾ ਪਾਉਂਦਿਆਂ ਵੱਖ ਵੱਖ ਇਤਿਹਾਸਕਾਰਾਂ ਵੱਲੋਂ ਇਸ ਸਾਕੇ ਦੇ ਕੀਤੇ ਵਰਣਨ ਬਾਰੇ ਜਾਣਕਾਰੀ ਵੀ ਦਿੱਤੀ।
ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਹਰ ਸਿੱਖਿਆ ਬੋਰਡ ਦੇ ਸਿਲੇਬਸ ਵਿਚ ਸ਼ਾਮਲ ਕਰਵਾਉਣ ਦਾ ਬੀੜਾ ਚੁੱਕਿਆ ਹੈ।ਉਹਨਾਂ ਦੱਸਿਆ ਕਿ ਐਨ.ਸੀ.ਈ.ਆਰ.ਟੀ ਵੱਲੋਂ ਪਹਿਲਾਂ ਹੀ ਇਸ ਤਜਵੀਜ਼ ਨੂੰ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ ਤੇ ਹੁਣ ਇਹ ਮਾਮਲਾ ਵੱਖ ਵੱਖ ਰਾਜਾਂ ਦੇ ਸਿਖਿਆ ਬੋਰਡਾਂ ਕੋਲ ਚੁੱਕਿਆ ਜਾ ਰਿਹਾ ਹੈ।ਉਹਨਾਂ ਅਫਸੋਸ ਜ਼ਾਹਰ ਕੀਤਾ ਕਿ ਆਪਣੀਆਂ ਜਾਨਾਂ ਮਨੁੱਖਤਾ ਤੇ ਦੇਸ਼ ਵਾਸਤੇ ਕੁਰਬਾਨ ਕਰਨ ਦੇ ਬਾਵਜੂਦ ਸਿਲੇਬਸ ਵਿਚ ਚਾਰ ਸਾਹਿਬਜ਼ਾਦਿਆਂ ਬਾਰੇ ਸਿਲੇਬਸ ਵਿਚ ਕੋਈ ਪਾਠ ਸ਼ਾਮਲ ਨਹੀਂ ਕੀਤਾ ਗਿਆ ਪਰ ਨਾਲ ਹੀ ਉਹਨਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਹੁਣ ਦਿੱਲੀ ਗੁਰਦੁਆਰਾ ਕਮੇਟੀ ਦੀ ਪਹਿਲਕਦਮੀ `ਤੇ ਹਾਲਾਤ ਬਦਲ ਜਾਣਗੇ। ਉਹਨਾਂ ਦੱਸਿਆ ਕਿ ਅੱਜ ਦਾ ਇਹ ਪ੍ਰੋਗਰਾਮ ਇਸ ਕੜੀ ਦਾ ਪਹਿਲਾ ਪ੍ਰੋਗਰਾਮ ਹੈ ਤੇ ਇਸ ਮਾਮਲੇ `ਤੇ ਪੂਰੀ ਵਿਸਥਾਰਿਤ ਮੁਹਿੰਮ ਸ਼ੁਰੂ ਕੀਤੀ ਜਾਵੇਗੀ।
ਮਨਜਿੰਦਰ ਸਿੰਘ ਸਿਰਸਾ ਜਨਰਲ ਸਕਤਰ ਦਿੱਲੀ ਗੁਰਦੁਆਰਾ ਕਮੇਟੀ ਨੇ ਇਸ ਮੌਕੇ ਦੱਸਿਆ ਕਿ ਗੁਰੂ ਗੋਬਿੰਦ ਸਿੰਘ ਜੀ ਤੇ ਚਾਰ ਸਾਹਿਬਜ਼ਾਦਿਆਂ ਦੀ ਕੁਰਬਾਨੀ ਤੇ ਇਸ ਦੀ ਦੇਸ਼ ਵਾਸਤੇ ਮਹੱਤਤਾ ਦਾ ਵਰਣਨ ਵੱਖ ਵੱਖ ਮੁਸਲਿਮ ਤੇ ਹਿੰਦੂ ਇਤਿਹਾਸਕਾਰਾਂ ਨੇ ਕਿਵੇਂ ਕੀਤਾ ਹੈ।
ਪ੍ਰੋਗਰਾਮ ਵਿਚ ਹੋਰਨਾਂ ਤੋਂ ਇਲਾਵਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਵਿਜੇ ਕੁਮਾਰ ਮਲਹੋਤਰਾ ਸਾਬਕਾ ਐਮ.ਪੀ, ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੇਨ ਤਰਲੋਚਨ ਸਿੰਘ ਤੇ ਹੋਰਨਾਂ ਨੇ ਵੀ ਵਿਚਾਰ ਪ੍ਰਗਟ ਕੀਤੇ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply