ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕਾਹਨ ਸਿੰਘ ਪਨੂੰ
ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਕਮਲਦੀਪ ਸਿੰਘ ਸੰਘਾ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਅੱਜ ਏ.ਡੀ.ਸੀ.ਪੀ: ਕਰਾਈਮ, ਲੇਬਰ, ਸਿਖਿਆ ਵਿਭਾਗ, ਬਾਲ ਭਲਾਈ ਕਮੇਟੀ ਵੱਲੋਂ ਸ਼ਹਿਰ ਦੀਆਂ ਵੱਖ-ਵੱਖ ਥਾਵਾਂ `ਤੇ ਛਾਪੇਮਾਰੀ ਕਰਕੇ 7 ਬੱਚਿਆਂ ਨੂੰ ਛੁਡਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਮਨਪ੍ਰੀਤ ਕੌਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਭਗਤਾਂਵਾਲਾ ਡੰਪ, ਗੁਰਦਵਾਰਾ ਸ਼ਹੀਦਾਂ ਅਤੇ ਉਸ ਦੇ ਆਲੇ ਦੁਆਲੇ ਛਾਪੇਮਾਰੀ ਕੀਤੀ ਗਈ।ਇਸ ਛਾਪੇਮਾਰੀ ਦਾ ਮੁੱਖ ਮਕਸਦ ਬੱਚਿਆਂ ਨੂੰ ਬਾਲ ਮਜਦੂਰੀ ਅਤੇ ਭੀਖ ਮੰਗਣ ਤੋਂ ਬਚਾਉਣਾ ਸੀ।ਉਨ੍ਹਾਂ ਦੱਸਿਆ ਕਿ ਬਾਲ ਮਜਦੂਰੀ ਅਤੇ ਭੀਖ ਮੰਗਣਾ ਸਮਾਜ ਉਤੇ ਇਕ ਬਹੁਤ ਵੱਡਾ ਕਲੰਕ ਹੈ।ਇਸ ਸਮੱਸਿਆ ਨੂੰ ਦੂਰ ਕਰਨ ਲਈ ਅੱਜ ਛਾਪੇਮਾਰੀ ਕੀਤੀ ਗਈ ਜਿਸ ਦੌਰਾਨ 7 ਬੱਚਿਆਂ ਨੂੰ ਬਚਾ ਲਿਆ ਗਿਆ।ਉਨ੍ਹਾਂ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਦੀ ਛਾਪੇਮਾਰੀ ਜਾਰੀ ਰਹੇਗੀ।
Check Also
ਕੈਬਨਿਟ ਮੰਤਰੀ ਈ.ਟੀ.ਓ ਵਲੋਂ ਨਗਰ ਸੁਧਾਰ ਟਰੱਸਟ ਦੇ ਨਵ-ਨਿਯੁੱਕਤ ਚੇਅਰਮੈਨ ਸਰਬਜੋਤ ਸਿੰਘ ਧੰਜ਼ਲ ਨੂੰ ਵਧਾਈ
ਅੰਮ੍ਰਿਤਸਰ, 19 ਜੁਲਾਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਪੰਜਾਬ ਸਰਕਾਰ …
Punjab Post Daily Online Newspaper & Print Media