ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਡਿਪਟੀ ਡਾਇਰੈਕਟਰ-ਕਮ-ਜ਼ਿਲ੍ਹਾ
ਡੈਂਟਲ ਹੈਲਥ ਅਫ਼ਸਰ ਡਾ. ਸ਼ਰਨਜੀਤ ਕੌਰ ਸਿੱਧੂ ਵੱਲੋਂ ਜ਼ਿਲ੍ਹੇ ਦੇ ਸਮੂਹ ਮੈਡੀਕਲ ਅਫ਼ਸਰਾਂ ਨਾਲ ਵਿਸੇਸ਼ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਉਨ੍ਹਾਂ ਸਮੂਹ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਸਮਾਜ ਦੇ ਸਮੁੱਚੇ ਵਿਕਾਸ ਦੇ ਦ੍ਰਿਸ਼ਟੀਕੋਣ ਨੂੰ ਹਕੀਕਤ ਵਿੱਚ ਬਦਲਣ ਲਈ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਲਾਭ ਯੋਗ ਵਿਅਕਤੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।
ਇਸ ਮੌਕੇ ਡਾ. ਸੁਖਦੇਵ ਸਿੰਘ, ਡਾ. ਸੁਨੀਤਾ, ਡਾ. ਲਖਵਿੰਦਰ ਸਿੰਘ, ਡਾ. ਪਰਮਿੰਦਰ ਸਿੰਘ, ਡਾ. ਰੁਪਿੰਦਰ, ਡਾ. ਸਿਮਰਜੀਤ ਅਤੇ ਡਾ. ਰਤਿੰਦਰ ਕੌਰ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਲਾਜ ਦੀ ਸਹੂਲਤ ਦਾ ਇਹ ਸਿਧਾਂਤ ਬਣਾਇਆ ਜਾਵੇ ਕਿ ਕਤਾਰ ਵਿੱਚ ਖੜ੍ਹੇ ਹਰ ਆਖਰੀ ਵਿਅਕਤੀ ਨੂੰ ਵੀ ਇਸ ਸਹੂਲਤ ਦਾ ਲਾਭ ਪਹੁੰਚ ਸਕੇ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਦੇ ਲਈ ਸਮੂਹ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਡੈਂਟਲ ਹੈੱਲਥ ਸੇਵਾਵਾਂ ਦਾ ਲਾਭ ਦਿੱਤਾ ਜਾਵੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਸ ਸਹੂਲਤ ਦਾ ਲਾਭ ਹਰ ਬੱਚੇ ਨੂੰ ਪਹੁੰਚ ਸਕੇ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿਹਤਮੰਦ ਬਣਾਏ ਰੱਖਣ ਲਈ ਮਾਪਿਆਂ ਦੇ ਨਾਲ-ਨਾਲ ਸਿੱਖਿਆ ਵਿਭਾਗ ਦਾ ਵੀ ਮਹੱਤਵਪੂਰਨ ਰੋਲ ਹੈ।ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਦੀ ਸਿਹਤ ਸਬੰਧੀ ਵਿਸ਼ੇਸ ਚੈੱਕਅਪ ਕੈਂਪ ਵੀ ਲਗਾਏ ਜਾਣਗੇ।ਉਨ੍ਹਾਂ ਸਮੂਹ ਡਾਕਟਰਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਵਿਸ਼ੇਸ ਸਕੀਮਾਂ ਦਾ ਹਿੱਸਾ ਬਣ ਕੇ ਆਪਣੀਆਂ ਸੇਵਾਵਾਂ ਲੋੜਵੰਦ ਵਿਅਕਤੀਆਂ ਤੱਕ ਪਹੁੰਚਾਉਣ ਜੋ ਕਿ ਉਨ੍ਹਾਂ ਲਈ ਬੜੇ ਮਾਣ ਵਾਲੀ ਗੱਲ ਹੈ। ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਦਾ ਲਾਭ ਦੇਣ ਲਈ ਲਾਭਪਾਤਰੀਆਂ ਦੀ ਸ਼ਨਾਖਤ ਕਰਨ ਵਾਸਤੇ ਸਰਕਾਰ ਵੱਲੋਂ ਜੋ ਮਾਪਦੰਡ ਬਣਾਏ ਗਏ ਹਨ, ਉਨ੍ਹਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਿਹਤ ਸੇਵਾਵਾਂ ਦਾ ਲਾਭ ਪਹੁੰਚ ਸਕੇ।
Check Also
ਵਿਧਾਇਕ ਡਾ. ਗੁਪਤਾ ਨੇ ‘ਲੋਕ ਮਿਲਨੀ’ ਪ੍ਰੋਗਰਾਮ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ
50 ਤੋਂ ਵੱਧ ਪਰਿਵਾਰ ਰਵਾਇਤੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅੰਮ੍ਰਿਤਸਰ, …
Punjab Post Daily Online Newspaper & Print Media