Saturday, August 15, 2026

ਚਰਨਜੀਤ ਚੱਢਾ ਨੂੰ ਲੰਗਾਹ ਵਾਂਗ ਮਿਸਾਲੀ ਸਜ਼ਾ ਦੇਣ ਵਾਲਾ ਪ੍ਰਧਾਨ ਸ਼੍ਰੋਮਣੀ ਕਮੇਟੀ ਦਾ ਬਿਆਨ ਸ਼ਲਾਘਾਯੋਗ- ਭੋਮਾ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਪ੍ਰਧਾਨ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ Bhoma Manjit Sਮਨਜੀਤ ਸਿੰਘ ਭੋਮਾ, ਜਥੇਬੰਦਕ ਸਕੱਤਰ ਸਰਬਜੀਤ ਸਿੰਘ ਸੋਹਲ, ਫੈਡਰੇਸ਼ਨ ਦੇ ਮੱਖ ਸਲਾਹਕਾਰ ਸਰਬਜੀਤ ਸਿੰਘ ਜੰਮੂ, ਸਲਾਹਕਾਰ ਸਤਨਾਮ ਸਿੰਘ ਕੰਡਾ, ਸਕੱਤਰ ਜਰਨਲ ਐਡਵੋਕੇਟ ਅਮਰਜੀਤ ਸਿੰਘ ਪਠਾਨਕੋਟ, ਜਰਨਲ ਸਕੱਤਰ ਵਿਕਰਮ, ਗੁਲਜਾਰ ਸਿੰਘ ਖੋਜਕੀਪੁਰ ਅਤੇ ਫੈਡਰੇਸ਼ਨ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਮਜੀਠਾ ਨੇ ਇੱਕ ਸਾਂਝੇ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੋਗੋਂਵਾਲ ਦੇ ਉਸ ਬਿਆਨ ਦਾ ਭਰਵਾਂ ਸਵਾਗਤ ਕੀਤਾ ਹੈ, ਜਿਸ ਵਿਚ ਉਨਾਂ ਨੇ ਕਿਹਾ ਹੈ ਕਿ ਚਰਨਜੀਤ ਸਿੰਘ ਚੱਢਾ ਨੂੰ ਲੰਗਾਹ ਵਾਂਗ ਮਸਾਲੀ ਸਜ਼ਾ ਮਿਲਣੀ ਚਾਹੀਦੀ ਹੈ।ਉਨਾਂ ਅੰਤਰਿੰਗ ਕਮੇਟੀ ਦੇ ਸਮੂਹ ਅਹੁੱਦੇਦਾਰਾਂ ਅਤੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ ਹੈ, ਜ਼ਿੰਨਾਂ ਨੇ ਇਕ ਮਤਾ ਪਾਸ ਕੀਤਾ ਹੈ ਕਿ ਪਿਛਲੇ ਸਮੇਂ ਅਨੈਤਿਕ ਕੰਮਾਂ ਵਿਚ ਸ਼ਾਮਿਲ ਸਿੱਖ ਸੰਸਥਾਵਾਂ ਦੇ ਮੁਖੀਆਂ ਅਤੇ ਪ੍ਰਤੀਨਿਧਾਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।ਉਨਾਂ ਕਿਹਾ ਕਿ ਇਸ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਪਿਛਲੇ ਸਮੇਂ ਚਰਨਜੀਤ ਸਿੰਘ ਚੱਢਾ ਵਿਰੁੱਧ ਲਏ ਸਖ਼ਤ ਸਟੈਂਡ ਦੀ ਪੁਸ਼ਟੀ ਵੀ ਹੋਈ ਹੈ।ਉਕਤ ਆਗੂਆਂ ਨੇ ਕਿਹਾ ਕਿ ਚਰਨਜੀਤ ਸਿੰਘ ਚੱਢਾ ਨੂੰ ਹੁਣ ਕਾਨੂੰਨੀ ਦਾਅ ਪੇਚ ਤੇ ਸਿਆਸੀ ਸਤਰੰਗੀ ਚਾਲਾਂ ਬੰਦ ਕਰਕੇ ਚੀਫ ਖਾਲਸਾ ਦੀਵਾਨ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਕੇ ਨਿਮਾਨੇ ਸਿੱਖ ਵਜੋਂ 23 ਜਨਵਰੀ ਨੂੰ ਬਿਨਾਂ ਸ਼ਰਤ ਸ਼੍ਰੀ ਅਕਾਲ ਤਖ਼ਤ ਸਾਹਿਬ `ਤੇ ਪੰਜ ਸਿੰਘ ਸਾਹਿਬਾਨਾਂ ਅੱਗੇ ਪੇਸ਼ ਹੋਣਾ ਚਾਹੀਦਾ ਹੈ।ਉਨਾਂ ਕਿਹਾ ਕਿ ਜਿਹੜੇ ਕਾਂਗਰਸੀ ਲੀਡਰ ਖੁੱਦ ਗਲਤੀਆਂ ਕਰਕੇ ਚਰਨਜੀਤ ਸਿੰਘ ਚੱਢਾ ਦੀ ਪਿੱਠ ਥਪਥਪਾ ਰਹੇ ਹਨ, ਉਨਾਂ ਨੂੰ ਵੀ ਹੁਣ ਚਰਨਜੀਤ ਸਿੰਘ ਚੱਢਾ ਦਾ ਸਾਥ ਛੱਡ ਕੇ ਪੀੜਿਤ ਧਿਰ ਦਾ ਸਾਥ ਦੇਣਾ ਚਾਹੀਦਾ ਹੈ।ਉਨਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਅਪੀਲ ਕੀਤੀ ਹੈ ਕਿ ਚੱਢਾ ਦੇ ਹਮਾਇਤੀ ਕਾਂਗਰਸੀ ਵਿਧਾਇਕਾਂ ਅਤੇ ਕਾਂਗਰਸੀ ਆਗੂਆਂ ਵਿਰੁੱਧ ਅਨੁਸ਼ਾਸ਼ਨਿਕ ਕਾਰਵਾਈ ਕੀਤੀ ਜਾਵੇ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply