ਸੰਦੌੜ, 16 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) -ਗੌਰਮਿੰਟ ਪੈਨਸ਼ਨਰਜ ਅੀਸੋਸੀਏਸ਼ਨ ਬਲਾਕ ਸ਼ੇਰਪੁਰ ਦੀ ਜਰੂਰੀ ਮੀਟਿੰਗ ਪ੍ਰੀਤ ਪੈਲਸ
ਪੰਜਗਰਾਈਆਂ ਵਿਖੇ ਪ੍ਰਧਾਨ ਈਸ਼ਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਧਾਨ ਈਸ਼ਰ ਸਿੰਘ ਨੇ ਦੱਸਿਆ ਕਿ ਮੀਟਿੰਗ ਵਿੱਚ ਸਰਬਸੰਮਤੀ ਦੇ ਨਾਲ ਫੈਸਲਾ ਕੀਤਾ ਗਿਆ ਹੈ ਕਿ ਐਸੋਸੀਏਸ਼ਨ ਵੱਲੋਂ 21 ਜਨਵਰੀ ਨੂੰ ਸ਼ੇਰਪੁਰ ਵਿਖੇ ਸਮਾਗਮ ਕਰਕੇ ਉਹਨਾਂ ਸਾਰੇ ਮੈਂਬਰ ਪੈਨਸ਼ਨਰਾਂ ਦਾ ਸਨਮਾਨ ਕੀਤਾ ਜਾਵੇਗਾ ਜਿਹੜੇ ਆਪਣੀ ਉਮਰ ਦੇ 75 ਸਾਲ ਪੂਰੇ ਕਰ ਚੁੱਕੇ ਹਨ ਅਤੇ ਜਿਹਨਾਂ ਦਾ ਪਹਿਲਾ ਸਨਮਾਨ ਨਹੀਂ ਕੀਤਾ ਗਿਆ।ਉਹਨਾਂ ਦੱਸਿਆ ਕਿ ਜਥੇਬੰਦੀ ਵੱਲੋਂ ਪੈਨਸ਼ਨ ਬਚਾਓ ਦਿਨ ਮਨਾਇਆ ਜਾਵੇਗਾ, ਕਿਉਂਕਿ ਸਰਕਾਰ ਪੈਨਸ਼ਨਰਾਂ ਨਾਲ ਕੀਤੇ ਹੋਏ ਵਾਅਦੇ ਤੋਂ ਮੁੱਕਰ ਰਹੀ ਹੈ।ਉਹਨਾਂ ਦੱਸਿਆ ਕਿ ਸਰਕਾਰ ਕੇਂਦਰ ਵਲੋਂ ਡੀ.ਏ ਦੀਆਂ ਦਿੱਤੀਆਂ ਕਿਸ਼ਤਾਂ ਦੀ ਅਗਾਇਗੀ ਨਹੀਂ ਕਰ ਰਹੀ ਅਤੇ ਮੁਲਾਜ਼ਮ ਵਿਰੋਧੀ ਫੈਸਲੇ ਕਰ ਰਹੀ ਹੈ।ਜਿਹਨਾਂ ਖਿਲਾਫ ਸੰਘਰਸ਼ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਸਕੱਤਰ ਕਿਸ਼ਨ ਚੰਦ, ਹਰਨੇਕ ਸਿੰਘ, ਸੁਖਵਿੰਦਰ ਸਿੰਘ, ਦਿਆਲ ਸਿੰਘ, ਸੁਰਜੀਤ ਸਿੰਘ, ਮੇਵਾ ਸਿੰਘ, ਅਵਤਾਰ ਸਿੰਘ, ਦਰਬਾਰਾ ਸਿੰਘ ਸਮੇਤ ਕਈ ਆਗੂ ਹਾਜ਼ਰ ਸਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media