Saturday, August 15, 2026

17 ਜਨਵਰੀ ਨੂੰ ਜਿਲ੍ਹਾ ਸੰਗਰੂਰ ਵਿੱਚ ਛੁੱਟੀ ਦਾ ਐਲਾਨ

ਮਾਲੇਰਕੋਟਲਾ, 16 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਡਿਪਟੀ ਕਮਿਸ਼ਨਰ ਸੰਗਰੂਰ ਅਮਰਪ੍ਰਤਾਪ ਸਿੰਘ ਵਿਰਕ ਨੇ ਸੰਗਰੂਰ ਜ਼ਿਲ੍ਹੇ ’ਚ 17 Namdhari Shaeedਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਵ ਪ੍ਰਥਮ ਕੂਕਾ ਅੰਦੋਲਨ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿੱਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜ, ਬੈਂਕਾਂ ਆਦਿ ਵਿੱਚ 17 ਜਨਵਰੀ ਦੀ ਛੁੱਟੀ ਹੋਵੇਗੀ।ਇਹ ਹੁਕਮ ਵਿਦਿਅਕ ਅਦਾਰੇ-ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਜਿਹਨਾਂ ਵਿੱਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ’ਤੇ ਲਾਗੂ ਨਹੀ ਹੋਣਗੇ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply