ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ-ਦੀਪ ਦਵਿੰਦਰ ਸਿੰਘ) – ਅਗਨੀਪਥ 8ਵਾਂ ਸਲਾਨਾ ਆਰਟ ਮੁਕਾਬਲਾ ਅਤੇ ਪ੍ਰਦਰਸ਼ਨੀ 2018 ਤੇ ਟੈਲੈਂਟ ਹੰਟ 2018
ਦਿੱਲੀ ਵਿਖੇ ਕਰਵਾਇਆ ਗਿਆ।ਜਿਸ ਵਿਚ ਪੂਰੇ ਭਾਰਤ ਦੇ ਵੱਖ-ਵੱਖ ਹਿੱਸਿਆਂ ਤੋਂ ਕਲਾਕਾਰਾਂ ਨੇ ਹਿੱਸਾ ਲਿਆ।ਅੰਮ੍ਰਿਤਸਰ ਤੋਂ ਅਤੁੱਲ ਮਹਿਰਾ ਨੂੰ ਅਗਨੀਪਥ ਦਰੋਣਾਚਾਰੀਆ ਐਵਾਰਡ ਅਤੇ ਉਭਰਦੀ ਕਲਾਕਾਰ ਸ੍ਰੀਮਤੀ ਹਰਪ੍ਰੀਤ ਕੌਰ ਨੂੰ ਸੋਨੇ ਦੇ ਤਮਗੇ ਨਾਲ ਸਨਮਾਨਿਤ ਕੀਤਾ ਗਿਆ।ਇਸ ਮੌਕੇ ਕਈ ਕਲਾ ਪ੍ਰੇਮੀ ਤੇ ਕਲਾਕਾਰ ਅਤੇ ਅਗਨੀਪਥ ਦੇ ਪ੍ਰਧਾਨ ਮਹਿੰਦਰ ਕੁਮਾਰ ਤੇ ਲੁਥਰਾ ਭੁਪਿੰਦਰ ਸਿੰਘ ਨੰਦਾ ਹਾਜ਼ਰ ਸਨ।ਅੰਮ੍ਰਿਤਸਰ ਵਾਸੀਆਂ ਵਾਸਤੇ ਬੜੇ ਮਾਣ ਦੀ ਗੱਲ ਹੈ ਕਿ ਪੁਰੇ ਭਾਰਤ ਦੇ ਹਜ਼ਾਰਾਂ ਕਲਾਕਾਰਾਂ ਵਿਚੋਂ ਅੰਮ੍ਰਿਤਸਰ ਦੇ ਦੋ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਗਿਆ ਹੈ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media