ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ ਗੁਰਪ੍ਰੀਤ ਸਿੰਘ) – ਪੰਥਕ ਆਗੂ, ਸਾਬਕਾ ਮੰਤਰੀ ਪੰਜਾਬ ਅਤੇ ਸਕੱਤਰ ਸ਼੍ਰੋਮਣੀ ਕਮੇਟੀ ਦਾ ਅੱਜ ਦਿਹਾਂਤ ਹੋ
ਗਿਆ।ਬਿਮਾਰ ਹੋਣ ਕਰ ਕੇ ਤਕਰੀਬਨ 79 ਸਾਲਾ ਮਨਜੀਤ ਸਿੰਘ ਕਲਕੱਤਾ ਇਲਾਜ਼ ਲਈ ਸਥਾਨਕ ਨਿੱਜੀ ਹਸਪਤਾਲ ਵਿੱਚ 4 ਜਨਵਰੀ ਤੋਂ ਦਾਖਲ ਸਨ, ਜਿਥੇ ਅੱਜ ਸਵੇਰੇ ਉਨਾਂ ਨੇ ਆਖਰੀ ਸਾਹ ਲਿਆ।ਮਿਲੀ ਜਾਣਕਾਰੀ ਅਨੁਸਾਰ ਉਨਾਂ ਦਾ ਅੰਤਿਮ ਸਸਕਾਰ ਕੱਲ 18 ਜਨਵਰੀ ਨੂੰ ਕੀਤਾ ਜਾਵੇਗਾ।ਉਹ ਆਪਣੇ ਪਿਛੇ ਧਰਮ ਪਤਨੀ ਤੋਂ ਇਲਾਵਾ ਹੋਟਲ ਦਾ ਕਾਰੋਬਾਰ ਕਰਦਾ ਇੱਕ ਬੇਟਾ ਤੇ ਦੋ ਬੇਟੀਆਂ ਛੱਡ ਗਏ ਹਨ।ਸ਼੍ਰੋਮਣੀ ਕਮੇਟੀ ਵਲੋਂ ਉਨਾਂ ਦੇ ਸਨਮਾਨ `ਚ ਅੱਜ ਦਫਤਰਾਂ ਵਿੱਚ ਅੱਧੇ ਦਿਨ ਦੀ ਛੁੱਟੀ ਕਰ ਦਿੱਤੀ ਗਈ ਹੈ।ਜਿਕਰਯੋਗ ਹੈ ਕਿ ਮਨਜੀਤ ਸਿੰਘ ਕਲਕੱਤਾ ਸਿੱਖ ਮਾਮਲਿਆਂ ਦੇ ਉਘੇ ਗਿਆਤਾ ਅਤੇ ਕਈ ਸਿੱਖ ਜਥੇਬੰਦੀਆਂ ਨਾਲ ਜੁੜੇ ਹੋਏ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media