ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਦੀ ਪੰਜਾਬ ਚੰਡੀਗੜ ਕਾਲਜ ਟੀਚਰ ਯੂਨੀਅਨ (ਪੀ.ਸੀ.ਸੀ.ਟੀ.ਯੂ) ਦੀ ਲੋਕਲ
ਯੂਨਿਟ ਦੇ ਮੈਂਬਰਾਂ ਨੇ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਖਿਲਾਫ ਦੋ ਘੰਟੇ ਦਾ ਧਰਨਾ ਦੇ ਕੇ ਜੋਰਦਾਰ ਨਾਅਰੇਬਾਜ਼ੀ ਕੀਤੀ।ਯੂਨਿਟ ਪ੍ਰਧਾਨ ਡਾ. ਸਿਮਰਦੀਪ ਕੌਰ ਨੇ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਮੌਜੂਦਾ ਸਰਕਾਰ ਦੀਆਂ ਅਧਿਆਪਕ ਵਿਰੋਧੀ ਨੀਤੀਆਂ ਦੀ ਕਰੜੀ ਆਲੋਚਨਾ ਕੀਤੀ।ਉਨ੍ਹਾਂ ਨੇ ਦੱਸਿਆ ਕਿ ਉਨਾਂ ਦੀਆਂ ਮੰਗਾਂ ਵਿੱਚ ਅਧਿਆਪਕਾਂ ਲਈ ਸੱਤਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਿਸ਼ਾਂ ਲਾਗੂ ਕਰਨਾ, ਐਸੋਸੀਏਟ ਪ੍ਰੋਫੈਸਰ ਗਰੇਡ ਦੇ ਲਟਕ ਰਹੇ ਕੇਸਾਂ ਦਾ ਹੱਲ ਅਤੇ ਯੂਨੀਵਰਸਿਟੀ ਵਲੋਂ ਛੁੱਟੀਆਂ ਦੇ ਦਿਨਾਂ ਵਿੱਚ ਲਏ ਜਾਂਦੇ ਸਲਾਨਾ ਇਮਤਿਹਾਨਾਂ ਸਬੰਧੀ ਮੰਗਾਂ ਸ਼ਾਮਲ ਹਨ।ਅੰਮ੍ਰਿਤਸਰ ਪੀ.ਸੀ.ਸੀ.ਟੀ.ਯੂ ਦੀ ਸਕੱਤਰ ਡਾ. ਸ਼ੈਲੀ ਜੱਗੀ ਨੇ ਅਧਿਆਪਕਾਂ ਦੇ ਹਿੱਤਾਂ ਬਾਰੇ ਚਰਚਾ ਕਰਦੇ ਹੋਏ 23 ਜਨਵਰੀ ਨੂੰ ਹੋਣ ਵਾਲੀ ਜਿਲਾ ਰੈਲੀ ਵਿੱਚ ਉਠਾਏ ਜਾਣ ਵਾਲੇ ਮੁੱਦਿਆਂ ਬਾਰੇ ਚਰਚਾ ਕੀਤੀ।ਇਸ ਧਰਨੇ ਵਿੱਚ ਡਾ. ਰੁਪਿੰਦਰਪਾਲ, ਡਾ. ਅਨੀਤਾ ਨਰੇਂਦਰ ਸਮੇਤ ਭਾਰੀ ਗਿਣਤੀ `ਚ ਟੀਚਿੰਗ ਸਟਾਫ ਮੌਜੂਦ ਸੀ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media