ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮਿ੍ਰਤਸਰ ਸ਼ਹਿਰ ਨੂੰ ਬਾਲ ਮਜ਼ਦੂਰੀ ਅਤੇ ਭਿਖਾਰੀ ਬੱਚਿਆਂ ਤੋਂ ਮੁੱਕਤ ਕਰਵਾਉਣ ਲਈ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਪਿ੍ਰੰਸੀਪਲ ਸਕੱਤਰ ਕਾਹਨ ਸਿੰਘ ਪਨੂੰ ਵੱਲੋਂ ਦਿੱਤੇ ਗਏ ਹੁਕਮਾਂ ’ਤੇ ਅਮਲ ਕਰਦੇ ਹੋਏ ਜਿਲਾ ਬਾਲ ਸੁਰੱਖਿਆ ਅਫਸਰ ਨੇ ਵੱਖ-ਵੱਖ ਟੀਮਾਂ ਬਣਾ ਕੇ ਸ਼ਹਿਰ ਵਿਚ ਛਾਪੇਮਾਰੀ ਕੀਤੀ ਇਸ ਸਬੰਧੀ ਜਾਣਕਾਰੀ ਦਿੰਦੇ ਸ੍ਰੀਮਤੀ ਮਨਪ੍ਰੀਤ ਕੌਰ ਜਿਲਾ ਬਾਲ ਸੁਰੱਖਿਆ ਅਫਸਰ ਨੇ ਦੱਸਿਆ ਕਿ ਅੱਜ ਦੇ ਛਾਪਿਆਂ ਲਈ ਬਣਾਈਆਂ ਟੀਮਾਂ ਵਿਚ ਏ.ਡੀ.ਸੀ.ਪੀ ਕਰਾਈਮ, ਕਿਰਤ, ਸਿੱਖਿਆ ਵਿਭਾਗ, ਬਾਲ ਭਲਾਈ ਕਮੇਟੀ ਵੱਲੋਂ ਸਹਿਯੋਗ ਦਿੱਤਾ ਗਿਆ ਅਤੇ ਇਨਾਂ ਸਾਂਝੀਆਂ ਟੀਮਾਂ ਨੇ ਸੰਤ ਸਿੰਘ ਸੁੱਖਾ ਸਿੰਘ ਚੌਕ, ਨਾਵਲਟੀ ਚੌਕ, ਕ੍ਰਿਸਟਲ ਚੌਕ, ਕੰਪਨੀ ਬਾਗ, ਜਿਲਾ ਕਚਿਹਰੀ ਕੰਪਲੈਕਸ, ਰਣਜੀਤ ਐਵੀਨਿੳੂ, ਰੇਲਵੇ ਸਟੇਸ਼ਨ ਅਤੇ ਰਤਨ ਸਿੰਘ ਚੌਕ ਵਿਚ ਛਾਪੇ ਮਾਰ ਕੇ ਬੱਚਿਆਂ ਤੋਂ ਭੀਖ ਮੰਗਵਾਉਣ ਵਾਲਿਆਂ ਨੂੰ ਫੜਿਆ।ਉਨਾਂ ਦੱਸਿਆ ਕਿ ਇਨਾਂ ਛਾਪਿਆਂ ਵਿਚ 7 ਬੱਚਿਆਂ ਨੂੰ ਭੀਖ ਮੰਗਦੇ ਫੜਿਆ ਗਿਆ।
ਉਨਾਂ ਕਿਹਾ ਕਿ ਬਾਲ ਮਜਦੂਰੀ ਅਤੇ ਭੀਖ ਮੰਗਣਾ ਸਾਡੇ ਸਮਾਜ ’ਤੇ ਇਕ ਬਹੁਤ ਵੱਡਾ ਕਲੰਕ ਹੈ, ਸਾਨੂੰ ਸਾਰਿਆਂ ਨੂੰ ਇਸ ਦੇ ਖਾਤਮੇ ਲਈ ਪ੍ਰਸ਼ਾਸਨ ਦਾ ਸਾਥ ਦੇਣਾ ਚਾਹੀਦਾ ਹੈ।ਉਨਾਂ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਭਿਖਾਰੀਆਂ ਨੂੰ ਭੀਖ ਨਾ ਦੇਣ, ਬਲਕਿ ਕੰਮ ਕਰਨ ਲਈ ਕਹਿਣ। ਉਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਥਾਵਾਂ ’ਤੇ ਛਾਪੇ ਮਾਰ ਕੇ ਸ਼ਹਿਰ ਨੂੰ ਭਿਖਾਰੀਆਂ ਤੋਂ ਮੁੱਕਤ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ।
Check Also
ਨਗਰ ਨਿਗਮ ਵੱਲੋਂ ਵਿਸ਼ਾਲ ਐਂਟੀ-ਇਨਕਰੋਚਮੈਂਟ ਵਿਸ਼ੇਸ਼ ਮੁਹਿੰਮ ਚਲਾਈ ਗਈ
ਅੰਮ੍ਰਿਤਸਰ, 7 ਜੁਲਾਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਗੋਲ ਬਾਗ (ਰੇਲਵੇ ਸਟੇਸ਼ਨ ਦੇ …
Punjab Post Daily Online Newspaper & Print Media